ਪੰਜਾਬ

punjab

ETV Bharat / state

ਫਗਵਾੜਾ ਸੀਟ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਜਿੱਤੇ - ਬਲਵਿੰਦਰ ਸਿੰਘ ਧਾਲੀਵਾਲ ਜਿੱਤੇ

ਫਗਵਾੜਾ ਸੀਟ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਜਿੱਤ ਹਾਸਲ ਕੀਤੀ ਹੈ।

ਫ਼ੋਟੋ

By

Published : Oct 24, 2019, 2:40 PM IST

Updated : Oct 24, 2019, 2:52 PM IST

ਚੰਡੀਗੜ੍ਹ: ਜ਼ਿਮਨੀ ਚੋਣਾਂ ਵਿੱਚ ਪੰਜਾਬ ਦੀਆਂ 4 ਸੀਟਾਂ ਵਿਚੋਂ ਇੱਕ ਫਗਵਾੜਾ ਸੀਟ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਆਪਣੀ ਜਿੱਤ ਦਾ ਝੰਡਾ ਲਹਿਰਾ ਦਿੱਤਾ ਹੈ।

ਬਲਵਿੰਦਰ ਸਿੰਘ ਧਾਲੀਵਾਲ ਨੇ ਕਰੀਬ 26116 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਉੱਥੇ ਹੀ ਭਾਰਤੀ ਜਨਤਾ ਪਾਰਟੀ ਦੇ ਰਾਜੇਸ਼ ਬਾਘਾ ਦੂਜੇ ਨੰਬਰ 'ਤੇ ਰਹੇ ਜਦਕਿ ਬਹੁਜਨ ਸਮਾਜ ਪਾਰਟੀ ਦੇ ਭਗਵਾਨ ਦਾਸ ਤੀਜੇ ਨੰਬਰ 'ਤੇ ਰਹੇ। ਆਮ ਆਦਮੀ ਪਾਰਟੀ ਦੇ ਸੰਤੋਸ਼ ਕੁਮਾਰ ਗੋਗੀ ਕਾਫ਼ੀ ਪੀਛੇ ਰਹੇ ਹਨ। ਵੋਟਾਂ ਦੀ ਗਿਣਤੀ ਗੁਰੂ ਨਾਨਕ ਕਾਲਜ ਵਿੱਚ ਕੀਤੀ ਗਈ। ਵੋਟਿੰਗ ਦੀ ਗਿਣਤੀ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਪੰਜਾਬ ਦੀਆਂ 4 ਸੀਟਾਂ ਮੁਲਾਂਪੁਰ ਦਾਖਾ, ਜਲਾਲਾਬਾਦ, ਫਗਵਾੜਾ ਤੇ ਮੁਕੇਰੀਆਂ ਵਿੱਚ ਜ਼ਿਮਨੀ ਚੋਣਾਂ ਲਈ ਵੋਟਾ ਦੀ ਗਿਣਤੀ ਮੁਕੱਮਲ ਹੋਣ ਦੀ ਕਗਾਰ 'ਤੇ ਹੈ।

ਦੱਸਣਯੋਗ ਹੈ ਕਿ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਚੋਣਾਂ ਵੇਲੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਸੀ, ਜਿਸ ਕਾਰਨ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਸੀ। ਉਨ੍ਹਾਂ ਨੇ ਚੋਣ ਨਿਸ਼ਾਨ ਨੂੰ ਗਲੇ 'ਚ ਪਾ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਸੀ। ਦੱਸ ਦਈਏ ਕਿ ਫਗਵਾੜਾ ਸੀਟ 'ਤੇ ਪਿਛਲੇ ਕਾਫੀ ਸਾਲਾਂ ਤੋਂ ਭਾਜਪਾ ਦਾ ਕਬਜ਼ਾ ਰਿਹਾ ਹੈ।

Last Updated : Oct 24, 2019, 2:52 PM IST

ABOUT THE AUTHOR

...view details