ਪੰਜਾਬ

punjab

ETV Bharat / state

ਮੁੱਖ ਮੰਤਰੀ ਚੰਨੀ ਦੇ ਨਾਲ ਕਿਸਾਨਾਂ ਦੀ ਬੈਠਕ ਬੇਸਿੱਟਾ - Chief Minister Channy

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਦਾ ਦੌਰੇ ਕੀਤਾ। ਜਿਸ ਦੌਰਾਨ ਸਭ ਤੋਂ ਪਹਿਲਾਂ ਉਨ੍ਹਾਂ ਨੇ ਜਲੰਧਰ ਦੇ ਸ੍ਰੀਦੇਵੀ ਤਲਾਬ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਉਸ ਤੋਂ ਬਾਅਦ ਵਿਧਾਇਕ ਸੁਸ਼ੀਲ ਰਿੰਕੂ ਨੂੰ ਮਿਲੇ ਅਤੇ ਬਾਅਦ ਵਿਚ ਜਲੰਧਰ ਦੇ ਮਾਡਲ ਟਾਊਨ ਵਿਖੇ ਵਿਧਾਇਕ ਹੈਨਰੀ ਦੇ ਨਿਵਾਸ ਸਥਾਨ 'ਤੇ ਪੁੱਜੇ।

ਜਲੰਧਰ 'ਚ ਮੁੱਖ ਮੰਤਰੀ ਚੰਨੀ ਦੇ ਨਾਲ ਕਿਸਾਨਾਂ ਦੀ ਬੈਠਕ ਰਹੀ ਬੇਸਿੱਟਾ
ਜਲੰਧਰ 'ਚ ਮੁੱਖ ਮੰਤਰੀ ਚੰਨੀ ਦੇ ਨਾਲ ਕਿਸਾਨਾਂ ਦੀ ਬੈਠਕ ਰਹੀ ਬੇਸਿੱਟਾ

By

Published : Oct 31, 2021, 11:06 PM IST

ਜਲੰਧਰ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi ) ਜਲੰਧਰ ਦਾ ਦੌਰੇ ਕੀਤਾ। ਜਿਸ ਦੌਰਾਨ ਸਭ ਤੋਂ ਪਹਿਲਾਂ ਉਨ੍ਹਾਂ ਨੇ ਜਲੰਧਰ ਦੇ ਸ੍ਰੀਦੇਵੀ ਤਲਾਬ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਉਸ ਤੋਂ ਬਾਅਦ ਵਿਧਾਇਕ ਸੁਸ਼ੀਲ ਰਿੰਕੂ ਨੂੰ ਮਿਲੇ ਅਤੇ ਬਾਅਦ ਵਿਚ ਜਲੰਧਰ ਦੇ ਮਾਡਲ ਟਾਊਨ ਵਿਖੇ ਵਿਧਾਇਕ ਹੈਨਰੀ ਦੇ ਨਿਵਾਸ ਸਥਾਨ 'ਤੇ ਪੁੱਜੇ।

ਦੱਸ ਦੇਈਏ ਕਿ ਵਿਧਾਇਕ ਹੈਨਰੀ ਦੇ ਨਿਵਾਸ ਸਥਾਨ 'ਤੇ ਕਿਸਾਨਾਂ ਪਹਿਲਾਂ ਹੀ ਉਨ੍ਹਾਂ ਨੂੰ ਮਿਲਣ ਅਤੇ ਮੰਗ ਪੱਤਰ ਦੇਣ ਦੇ ਲਈ ਉਹ ਖੜ੍ਹੇ ਸਨ। ਕਿਸਾਨਾਂ ਦਾ ਕਹਿਣਾ ਸੀ ਕਿ ਡੀਏਪੀ ਖਾਦ ਉਨ੍ਹਾਂ ਨੂੰ ਨਹੀਂ ਮਿਲ ਰਹੀ ਹੈ ਅਤੇ ਜੇਕਰ ਮਿਲ ਵੀ ਰਹੀ ਤੋਂ ਮਹਿੰਗੇ ਦਾਮ ਦੇ ਵਿੱਚ ਮਿਲ ਰਹੀ ਹੈ ਜਿਸ ਨੂੰ ਲੈ ਕੇ ਉਹ ਮੁੱਖ ਮੰਤਰੀ ਚੰਨੀ ਨੂੰ ਮੰਗ ਪੱਤਰ ਸੌਂਪਣ ਆਏ ਹਨ।

ਜਲੰਧਰ 'ਚ ਮੁੱਖ ਮੰਤਰੀ ਚੰਨੀ ਦੇ ਨਾਲ ਕਿਸਾਨਾਂ ਦੀ ਬੈਠਕ ਰਹੀ ਬੇਸਿੱਟਾ

ਕਿਸਾਨਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚੰਨੀ (CM Channy) ਦੁਆਰਾ ਕਿਹਾ ਗਿਆ ਸੀ ਕਿ ਮੈਂ ਵੀ ਆਮ ਬੰਦਾ ਹਾਂ ਪਰ ਉਨ੍ਹਾਂ ਦੇ ਮੁੱਖ ਮੰਤਰੀ ਚੰਨੀ ਨੂੰ ਮਿਲਣ ਵਿੱਚ ਪੁਲਿਸ ਰਸਤੇ ਵਿੱਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਚੰਨੀ ਆਪਣੇ ਆਪ ਨੂੰ ਆਮ ਬੰਦਾ ਕਹਿੰਦੇ ਹਨ ਤਾਂ ਫਿਰ ਉਨ੍ਹਾਂ ਨੂੰ ਕਿਸਾਨਾਂ ਨਾਲ ਮਿਲਣ ਤੋਂ ਕੀ ਡਰ ਹੈ।

ਉਨ੍ਹਾਂ ਡੀਏਪੀ ਖਾਦ (DAP fertilizer) ਬਾਬਤ ਬੋਲਦਿਆਂ ਕਿਹਾ ਕਿ ਖਾਦ ਉੱਤੇ ਕੁਝ ਦੁਕਾਨਦਾਰਾਂ ਨੇ ਕਬਜਾ ਕੀਤਾ ਹੋਇਆ ਹੈ ਜਿਸ ਕਰਕੇ ਕਿਸਾਨਾਂ ਨੂੰ ਬਹੁਤ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹ ਮੁੱਖ ਮੰਤਰੀ ਚੰਨੀ ਨਾਲ ਡੀਏਪੀ ਖਾਦ ਦੀ ਹੋ ਰਹੀ ਕਾਲਾਬਜ਼ਾਰੀ ਸੰਬੰਧੀ ਗੱਲਬਾਤ ਕਰਨਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਦੁਆਰਾ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਅਤੇ ਡੀਏਪੀ ਖਾਦ ਦੀ ਕਾਲਾਬਾਜ਼ਾਰੀ ਨੂੰ ਨਾ ਰੋਕਿਆ ਗਿਆ ਤਾਂ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕੇਂਦਰ ਸਰਕਾਰ (Central Government) ਕਿਸਾਨਾਂ ਦਾ ਸੰਘਰਸ਼ ਲਗਭਗ ਇੱਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਿਹਾ ਹੈ ਅਤੇ ਜੇਕਰ ਪੰਜਾਬ ਸਰਕਾਰ (Government of Punjab) ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਕਿਸਾਨ ਪੰਜਾਬ 'ਚ ਵੀ ਧਰਨਾ ਪ੍ਰਦਰਸ਼ਨ ਕਰਨਗੇ।

ਦੱਸ ਦੇਈਏ ਕਿ ਕਿਸਾਨਾਂ ਦੀ ਡੀਏਪੀ ਖਾਦ (DAP fertilizer) ਨੂੰ ਲੈ ਕੇ ਮੁੱਖ ਮੰਤਰੀ ਚੰਨੀ (CM Channy) ਦੇ ਨਾਲ ਹੋਈ ਇਹ ਮੀਟਿੰਗ ਬੇਸਿੱਟਾ ਰਹੀ।

ਇਹ ਵੀ ਪੜ੍ਹੋ:ਜਾਣੋ, ਚਰਨਜੀਤ ਚੰਨੀ ਦੀ ਜਲੰਧਰ ਫੇਰੀ ਦੌਰਾਨ ਕੀ ਰਿਹਾ ਖਾਸ ?

ABOUT THE AUTHOR

...view details