ਜਲੰਧਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ ਜੋਰਦਾਰ ਪ੍ਰਚਾਰ ਕੀਤਾ ਜਾ ਰਿਹਾ ਹੈ। ਮਾਨ ਇੱਕ ਦਿਨ ਵਿੱਚ ਪੰਜ-ਛੇ ਹਲਕਿਆਂ ਨੂੰ ਕਵਰ ਕਰ ਰਹੇ ਹਨ ਅਤੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਵਧਾ ਰਹੇ ਹਨ।
ਇਹ ਵੀ ਪੜੋ:PM ਨਰਿੰਦਰ ਮੋਦੀ ਦੀ ਪੰਜਾਬ ਫੇਰੀ ਫਿਰ ਵਿਵਾਦਾਂ 'ਚ ਪੰਜਾਬ ਸਰਕਾਰ 'ਤੇ ਵੱਡਾ ਇਲਜ਼ਾਮ !
ਸੋਮਵਾਰ ਨੂੰ ਮਾਨ ਨੇ ਨਕੋਦਰ ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ ਇੰਦਰਜੀਤ ਕੌਰ ਮਾਨ, ਸਾਹਕੋਟ ਤੋਂ ਉਮੀਦਵਾਰ ਰਤਨ ਸਿੰਘ ਕਾਕੜਕਲਾਂ ਅਤੇ ਕਰਤਾਰਪੁਰ ਤੋਂ ਡੀਸੀਪੀ ਬਲਕਾਰ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਪੀਲ ਕੀਤੀ।
ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ, ਤੁਹਾਡੇ ਬੱਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ 20 ਫਰਵਰੀ ਨੂੰ ਹੋਣਾ ਹੈ। ਸੋ ਇਸ ਵਾਰ ਪੰਜਾਬ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਵੋਟ ਪਾਓ, ਬਿਨਾਂ ਕਿਸੇ ਦੇ ਭੁਲੇਖੇ ਵਿੱਚ।
ਮਾਨ ਨੇ ਅਕਾਲੀ-ਕਾਂਗਰਸ 'ਤੇ ਮਿਲੀਭੁਗਤ ਦਾ ਦੋਸ ਲਾਉਂਦਿਆਂ ਕਿਹਾ ਕਿ ਪਿਛਲੇ 50 ਸਾਲਾਂ ਤੋਂ ਅਕਾਲੀ-ਕਾਂਗਰਸੀ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ। ਆਮ ਆਦਮੀ ਗਰੀਬ ਹੁੰਦਾ ਜਾ ਰਿਹਾ ਹੈ, ਪਰ ਇਨ੍ਹਾਂ ਪਾਰਟੀਆਂ ਦੇ ਨੇਤਾਵਾਂ ਦਾ ਖਜਾਨਾ ਦਿਨੋ-ਦਿਨ ਭਰਦਾ ਜਾ ਰਿਹਾ ਹੈ। ਦੋਵਾਂ ਪਾਰਟੀਆਂ ਨੇ ਮਿਲ ਕੇ ਹਮੇਸਾ ਹੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਆਪਸੀ ਸਮਝੌਤਾ ਕਰਕੇ ਸੱਤਾ ਵਿੱਚ ਆਈਆਂ। ਪਿਛਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਦੋਵੇਂ ਪਾਰਟੀਆਂ ਇੱਕਜੁੱਟ ਹੋਈਆਂ ਸਨ। ਹੁਣ ਦੋਵੇਂ ਫਿਰ ਤੋਂ ਇਕੱਠੇ ਹੋ ਗਏ ਹਨ। ਸਾਨੂੰ ਉਨ੍ਹਾਂ ਦੀਆਂ ਸਾਜਸਿਾਂ ਨੂੰ ਸਮਝਣਾ ਹੋਵੇਗਾ ਅਤੇ ਸਾਵਧਾਨ ਰਹਿਣਾ ਹੋਵੇਗਾ। ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਪਵੇਗਾ ਅਤੇ ਗੰਦੀ ਰਾਜਨੀਤੀ ਨੂੰ ਪੰਜਾਬ ਵਿਚੋਂ ਖਤਮ ਕਰਨਾ ਹੋਵੇਗਾ।
ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਉਮੀਦਵਾਰ ਵੀ ਸਾਧਾਰਨ ਪਰਿਵਾਰਾਂ ਦੇ ਲੋਕ ਹਨ। ਉਹ ਆਮ ਲੋਕਾਂ ਦੀ ਦੁਰਦਸਾ ਤੋਂ ਜਾਣੂ ਹੈ। ਜਿੱਤਣ ਤੋਂ ਬਾਅਦ ਵੀ ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਹਾਡੀ ਖੁਸੀ-ਗਮੀ ਵਿੱਚ ਤੁਹਾਡਾ ਸਾਥ ਦੇਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਮ ਲੋਕਾਂ ਦੀ ਸਰਕਾਰ ਹੋਵੇਗੀ। ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਸਮੇਤ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਪ ਦਾ ਮਕਸਦ ਪੰਜਾਬ ਦੇ ਹਰ ਆਮ ਆਦਮੀ ਦੀ ਜ਼ਿੰਦਗੀ ਨੂੰ ਖੁਸਹਾਲ ਬਣਾਉਣਾ ਹੈ।
ਇਹ ਵੀ ਪੜੋ:ਦਲਬਦਲੂਆਂ ਨੂੰ ਟਿਕਟਾਂ ਵੇਚ AAP ਪੰਜਾਬ ’ਚ ਨਹੀਂ ਲਿਆ ਸਕਦੀ ਕੋਈ ਤਬਦੀਲੀ: ਸੁਖਬੀਰ