ਭੋਗਪੁਰ/ਜਲੰਧਰ : ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਵਿਰੁੱਧ ਭੀਮ ਆਰਮੀ ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਚਲਦੇ ਭੋਗਪੁਰ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸੇ ਦੌਰਾਨ ਹੀ ਪਿੰਡ ਡੱਲਾ ਦੀ ਇੱਕ ਬਜ਼ੁਰਗ ਔਰਤ ਨੂੰ ਦਿਲ ਦਾ ਦੌਰਾ ਪੈ ਗਿਆ, ਮਰੀਜ਼ ਨੂੰ ਇਸ ਪ੍ਰਦਰਸ਼ਨ ਕਾਰਨ ਹਸਪਤਾਲ ਲਿਜਾਣ ਵਿੱਚ ਦੇਰੀ ਹੋ ਗਈ। ਇਸ ਕਾਰਨ ਬਜ਼ੁਰਗ ਔਰਤ ਦੀ ਵੇਲੇ ਸਿਰ ਇਲਾਜ ਨਾ ਮਿਲਣ ਕਾਰਨ ਮੋਤ ਹੋ ਗਈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬਜ਼ੁਰਗ ਔਰਤ ਦੇ ਪੋਤੇ ਤੇ ਪਿੰਡ ਡੱਲਾ ਦੇ ਸਰਪੰਚ ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਦਾਦੀ ਨੂੰ ਦਿਲ ਦਾ ਦੌਰਾ ਪਿਆ ਸੀ। ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਵੱਖ-ਵੱਖ ਥਾਂਵਾ ਉੱਤੇ ਭਾਰਤ ਬੰਦ ਕਾਰਨ ਪ੍ਰਦਰਸ਼ਨ ਹੋ ਰਹੇ ਸਨ।