ਜਲੰਧਰ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦੇਸ਼ ਦਾ ਅੰਨਦਾਤਾ ਦਿੱਲੀ (Delhi) ਦੀ ਹਿੱਕ 'ਤੇ 10 ਮਹੀਨਿਆਂ ਤੋਂ ਬੈਠਾ ਹੈ ਪਰ ਕੇਂਦਰ ਸਰਕਾਰ ਗੱਲ ਮੰਨਣ ਨੂੰ ਤਿਆਰ ਨਹੀਂ ਹੈ। ਜਿਸਦੇ ਰੋਸ ਵੱਜੋਂ ਅੱਜ ਸਯੁੰਕਤ ਕਿਸਾਨ ਮੋਰਚੇ (United Farmers Front) ਵੱਲੋਂ ਭਾਰਤ ਬੰਦ ਦੀ ਕਾਲ ਦਿੱਤੀ ਸੀ। ਜਿਸਦੇ ਚਲਦਿਆਂ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਹੈ। ਇਸ ਦੌਰਾਨ ਕਈ ਤਰ੍ਹਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ।
ਜਿਸ ਦੇ ਦੌਰਾਨ ਜਲੰਧਰ (Jalandhar) ਵਾਲੇ ਇਲਾਕੇ ਵਿੱਚ ਵੀ ਕਿਸਾਨਾਂ ਨੇ ਨੈਸ਼ਨਲ ਹਾਈਵੇ ਚੌਂਕਾ (National Highway intersection) ਨੂੰ ਜਾਮ ਕੀਤਾ ਹੋਇਆ ਹੈ। ਇਸੇ ਤਰ੍ਹਾਂ ਕਿਸਾਨਾਂ ਵੱਲੋਂ ਜਲੰਧਰ ਕੈਂਟ ਦਾ ਰੇਲਵੇ ਸਟੇਸ਼ਨ ਵੀ ਜਾਮ ਕੀਤਾ ਹੋਇਆ ਹੈ, ਇਸੇ ਦੌਰਾਨ ਕਿਸਾਨਾਂ ਨੇ ਕਿਹਾ ਕਿ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਦੇਸ਼ ਵਿਦੇਸ਼ਾਂ ਵਿੱਚ ਵਿਰੋਧ ਹੋ ਰਿਹਾ ਹੈ ਪਰ ਫਿਰ ਵੀ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ।
ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ (Central Government) ਜਿੰਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਦੇ ਫਾਈਦੇ ਦੱਸ ਰਹੀ ਹੈ ਅਸੀਂ ਉਹ ਕਦੇ ਵੀ ਮਨਜ਼ੂਰ ਕਰਾਂਗੇ ਅਤੇ ਕੇਂਦਰ ਸਰਕਾਰ (Central Government) ਇਸ ਨੂੰ ਰੱਦ ਨਹੀਂ ਕਰ ਰਹੀ। ਜਿਸ ਦੇ ਤਹਿਤ ਕਿਸਾਨਾਂ ਨੇ ਅੱਜ ਦੇ ਦਿਨ ਬੰਦ ਦਾ ਐਲਾਨ ਕੀਤਾ ਗਿਆ ਸੀ।
ਜਿਸ ਨੂੰ ਦੇਖਦੇ ਹੋਏ ਕੇਂਦਰ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਭਾਰਤ (Union Agriculture Minister Narendra Singh Tomar India) ਵੱਲੋਂ ਦਿੱਤੇ ਗਏ ਸੱਦੇ 'ਤੇ ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਕਈ ਕਿਸਾਨਾਂ ਨਾਲ ਬੈਠਕਾਂ ਹੋ ਚੁੱਕੀਆਂ ਹਨ ਪਰ ਉਸ ਦਾ ਕੋਈ ਵੀ ਸਿੱਟਾ ਨਹੀਂ ਨਿਕਲ ਰਿਹਾ। ਕਿਸਾਨਾਂ ਦਾ ਸਾਫ਼ ਤੌਰ 'ਤੇ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ (Central Government) ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਇਸੇ ਤਰ੍ਹਾਂ ਇਨ੍ਹਾਂ ਵੱਲੋਂ ਪ੍ਰਦਰਸ਼ਨ ਜਾਰੀ ਰਹਿਣਗੇ।