ਜਲੰਧਰ: ਭੀਮ ਆਰਮੀ ਅਤੇ ਹੋਰ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਦੀ ਕਾਲ ਦਿੱਤੀ ਗਈ ਸੀ ਜਿਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਜਲੰਧਰ ਦੇ ਕਈ ਇਲਾਕਿਆਂ ਤੇ ਚੌਕਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰ ਦਿੱਤੇ ਗਏ ਹਨ।
ਭਾਰਤ ਬੰਦ ਦੇ ਚਲਦਿਆ ਜਲੰਧਰ ਦੇ ਚੱਪੇ-ਚੱਪੇ 'ਤੇ ਪੁਲਿਸ ਤੈਨਾਤ
ਸੋਧੇ ਗਏ ਨਾਗਰਿਕਤਾ ਕਾਨੂੰਨ ਖਿਲਾਫ਼ ਦਲਿਤ ਸਮਾਜ ਦੀਆਂ ਜਥੇਬੰਦੀਆਂ ਵੱਲੋਂ 23 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਭਾਰਤ ਬੰਦ
ਸੋਧੇ ਗਏ ਨਾਗਰਿਕਤਾ ਕਾਨੂੰਨ ਖਿਲਾਫ਼ ਦਲਿਤ ਸਮਾਜ ਦੀਆਂ ਜਥੇਬੰਦੀਆਂ ਵੱਲੋਂ 23 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਭੀਮ ਆਰਮੀ ਵੱਲੋਂ ਐੱਨ. ਸੀ. ਆਰ ਅਤੇ ਸੀ. ਏ. ਏ. ਅਤੇ ਰਾਖਵੇਂਕਰਨ ਦੇ ਖਿਲਾਫ਼ ਕੇਂਦਰ ਦੀਆਂ ਨੀਤੀਆਂ ਦੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜਲੰਧਰ ਦੇ ਵੱਖ ਵੱਖ ਹਿੱਸਿਆਂ ਵਿੱਚ ਪੁਲੀਸ ਫੋਰਸ ਦੇ ਉੱਚ ਅਧਿਕਾਰੀਆਂ ਨੂੰ ਤੈਨਾਤ ਕਰ ਦਿੱਤਾ ਗਿਆ ਹੈ ਇਸ ਤੋਂ ਇਲਾਵਾ ਜਲੰਧਰ ਦੇ ਜੋਤੀ ਚੌਕ 'ਚ ਵੀ ਬਾਜ਼ਾਰ ਬੰਦ ਹਨ ਅਤੇ ਇਥੇ ਵੀ ਭਾਰੀ ਗਿਣਤੀ 'ਚ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।