ਬੀਬੀ ਜਗੀਰ ਕੌਰ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਭਾਰਤੀ ਜਵਾਨਾਂ ਨੂੰ ਲੈ ਕੇ ਜੋ ਬਿਆਨ ਦਿੱਤਾ ਹੈ ਉਸ ਵਿੱਚ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਹੈ। ਖਹਿਰਾ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਉਹ ਇਨ੍ਹਾਂ ਵੀਰ ਬਹਾਦਰਾਂ ਦੇ ਸਦਕਾ ਹੀ ਬਿਨਾਂ ਕਿਸੇ ਡਰ ਵਾਲੇ ਮਾਹੌਲ 'ਚ ਜੀਅ ਰਹੇ ਹਨ।
ਫੌਜੀ ਹੋਣ ਨਾਤੇ ਖਹਿਰਾ ਵਿਰੁੱਧ ਕਾਰਵਾਈ ਕਿਉਂ ਨਹੀਂ ਕਰ ਰਹੇ ਕੈਪਟਨ: ਬੀਬੀ ਜਗੀਰ ਕੌਰ - ਬੀਬੀ ਜਗੀਰ ਕੌਰ
ਜਲੰਧਰ: ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਲੈ ਕੇ ਹਾਲ ਹੀ 'ਚ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਦਾ ਬਿਆਨ ਸਾਹਮਣੇ ਆਇਆ ਸੀ। ਖਹਿਰਾ ਦੇ ਬਿਆਨ ਕਾਰਨ ਜਨਤਾ ਅਤੇ ਫੌਜੀਆਂ 'ਚ ਭਾਰੀ ਰੋਹ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਸੁਖਪਾਲ ਖਹਿਰਾ ਦੇ ਇਸੇ ਬਿਆਨ ਦੀ ਤਿੱਖੇ ਸ਼ਬਦਾਂ 'ਚ ਨਿਖੇਧੀ ਕੀਤੀ ਹੈ।
ਬੀਬੀ ਜਗੀਰ ਕੌਰ
ਬੀਬੀ ਜਗੀਰ ਕੌਰ
ਬੀਬੀ ਜਗੀਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸਵਾਲ ਚੁਕਦਿਆਂ ਕਿਹਾ ਕਿ ਉਹ ਫ਼ੌਜੀ ਹੋਣ ਦੇ ਨਾਤੇ ਖਹਿਰਾ ਵਿਰੁੱਧ ਬਣਦੀ ਕਾਰਵਾਈ ਕਿਉਂ ਨਹੀਂ ਕਰ ਰਹੇ? ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਰਤ ਦੇ ਸਾਬਕਾ ਫ਼ੌਜੀਆਂ ਅਤੇ ਸਰਹੱਦਾਂ 'ਤੇ ਤਾਇਨਾਤ ਫ਼ੌਜੀਆਂ ਦੀ ਪੂਰੀ ਕਦਰ ਕਰਦਾ ਹੈ ਅਤੇ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹਾ ਹੈ।