ਜਲੰਧਰ:ਇੱਕ ਪਾਸੇ ਕੱਲ੍ਹ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (Akali Dal and Bahujan Samaj Party) ਵੱਲੋਂ ਜਲੰਧਰ ਦੇ ਕਿਸ਼ਨਗੜ ਨੇੜੇ ਪੁੱਲ ਸੁਧਾਰ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਹ ਰੈਲੀ ਬਸਪਾ ਅਤੇ ਅਕਾਲੀ ਦਲ ਵੱਲੋਂ ਕਾਂਸ਼ੀ ਰਾਮ ਜੀ ਦੀ ਬਰਸੀ ਵਾਲੇ ਦਿਨ ਆਯੋਜਿਤ ਕੀਤੀ ਜਾ ਰਹੀ ਹੈ ।
ਓਧਰ ਦੂਸਰੇ ਪਾਸੇ ਜਲੰਧਰ ਇਕਾਈ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਵਿੱਚ ਬਲਵਿੰਦਰ ਸਿੰਘ ਮੱਲੀ ਨੰਗਲ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਜਥੇਬੰਦੀਆ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਕੱਲ੍ਹ ਜੋ 9 ਅਕਤੂਬਰ ਨੂੰ ਬਾਬੂ ਕਾਂਸ਼ੀ ਰਾਮ ਜੀ ਦੀ ਬਰਸੀ ਹੈ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ। ਪਰ ਰਾਜਨੀਤਿਕ ਪਾਰਟੀਆਂ ਦਾ ਪੂਰਨ ਬਾਈਕਾਟ ਵੀ ਜਾਰੀ ਰੱਖਿਆ ਜਾਵੇਗਾ।
ਆਗੂਆਂ ਕਿਹਾ ਕਿ ਕੱਲ੍ਹ ਹੋਣ ਜਾ ਰਹੀ ਅਕਾਲੀ ਦਲ ਅਤੇ ਬਸਪਾ ਦੀ ਰੈਲੀ ਦਾ ਬਾਈਕਾਟ ਕੀਤਾ ਜੀਵੇਗਾ । ਉਨ੍ਹਾਂ ਕਿਹਾ ਕਿ ਕਿਸੇ ਵੀ ਮਹਾਂ ਪੁਰਖ ਦਾ ਕੋਈ ਦਿਵਸ ਮਨਾ ਕੇ ਰਾਜਨੀਤਿਕ ਇਕੱਠ ਨਾ ਕੀਤਾ ਜਾਵੇ। ਜੇਕਰ ਅੱਗੇ ਤੋਂ ਇਸ ਤਰ੍ਹਾਂ ਕੀਤਾ ਗਿਆ ਤਾਂ ਇਸ ਦੇ ਸਿੱਟੇ ਗੰਭੀਰ ਹੋ ਸਕਦੇ ਹਨ।