ਪੰਜਾਬ

punjab

ETV Bharat / state

6ਵੇਂ ਪੇਅ ਕਮਿਸ਼ਨ ਦੇ ਵਿਰੋਧ 'ਚ ਮੁਲਾਜ਼ਮਾਂ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਬਾਈਕ ਰੈਲੀ - employees

6ਵੇਂ ਪੇਅ ਕਮਿਸ਼ਨ ਦੇ ਵਿਰੋਧ ਵਿੱਚ ਮਨਿਸਟ੍ਰੀਅਲ ਸਟਾਫ ਵੱਲੋਂ ਬਾਈਕ ਰੈਲੀ ਕੱਢੀ ਗਈ ਹੈ। ਇਹ ਰੈਲੀ ਜ਼ਿਲ੍ਹੇ ਦੇ ਡੀ.ਸੀ. ਦਫ਼ਤਰ ‘ਤੇ ਖ਼ਤਮ ਹੋਈ। ਜਿਸ ਤੋਂ ਬਾਅਦ ਮਨਿਸਟ੍ਰੀਅਲ ਸਟਾਫ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

6ਵੇਂ ਪੇਅ ਕਮਿਸ਼ਨ ਦੇ ਵਿਰੋਧ 'ਚ ਮੁਲਾਜ਼ਮਾਂ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਬਾਈਕ ਰੈਲੀ
6ਵੇਂ ਪੇਅ ਕਮਿਸ਼ਨ ਦੇ ਵਿਰੋਧ 'ਚ ਮੁਲਾਜ਼ਮਾਂ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਬਾਈਕ ਰੈਲੀ

By

Published : Jul 7, 2021, 9:59 PM IST

ਜਲੰਧਰ:6ਵੇਂ ਪੇਅ ਕਮਿਸ਼ਨ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਸਰਕਾਰੀ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ। ਇੱਕ ਪਾਸੇ ਜਿੱਥੇ ਪੰਜਾਬ ਦੇ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਹੁਣ ਪੰਜਾਬ ਦੇ ਹੋਰ ਕਈ ਵਿਭਾਗਾਂ ਵੱਲੋਂ ਵੀ 6ਵੇਂ ਪੇਅ ਕਮਿਸ਼ਨ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਮਨਿਸਟ੍ਰੀਅਲ ਸਟਾਫ ਦੀ ਜੁਆਇੰਟ ਐਕਸ਼ਨ ਕਮੇਟੀ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਬਾਈਕ ਰੈਲੀ ਕੱਢੀ।

ਇਹ ਬਾਈਕ ਰੈਲੀ ਜਲੰਧਰ ਦੇ ਸਹਿਕਾਰਿਤਾ ਭਵਨ ਤੋਂ ਸ਼ੁਰੂ ਹੋ ਕੇ ਡੀ.ਸੀ. ਦਫ਼ਤਰ ਪੁੱਜੀ, ਜਿੱਥੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ 6ਵੇਂ ਪੇਅ ਕਮਿਸ਼ਨ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਜਲੰਧਰ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ।

6ਵੇਂ ਪੇਅ ਕਮਿਸ਼ਨ ਦੇ ਵਿਰੋਧ 'ਚ ਮੁਲਾਜ਼ਮਾਂ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਬਾਈਕ ਰੈਲੀ

ਪਰ ਅਫ਼ਸਰਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਸਾਡੇ ਨਾਲ ਮੀਟਿੰਗ ਕਰਕੇ ਸਾਨੂੰ ਕੋਈ ਭਰੋਸਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ 6ਵੇਂ ਪੇਅ ਕਮਿਸ਼ਨ ਦਾ ਵਿਰੋਧ ਕਰ ਰਹੇ ਹਨ। ਕਿਉਂਕਿ ਉਹ ਦੇ ਵਿੱਚ ਮੁਲਾਜ਼ਮਾਂ ਬਾਰੇ ਕੁਝ ਵੀ ਨਹੀਂ ਸੋਚਿਆ ਗਿਆ।

ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿੰਤਾਵਨੀ ਦਿੰਦੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਪੇਅ ਕਮਿਸ਼ਨ ‘ਤੇ ਆਪਣਾ ਫੈਸਲਾ ਨਾ ਬਦਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਭਾਰਤੀ ਸਟੇਟ ਬੈਂਕ ‘ਤੇ ਕਿਸਾਨਾਂ ਦੇ ਖਾਤਿਆ ਨਾਲ ਛੇੜਛਾੜ ਦੇ ਇਲਜ਼ਾਮ

ABOUT THE AUTHOR

...view details