ਪੰਜਾਬ

punjab

ETV Bharat / state

ਬੀਜੇਪੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਭਰੀ ਨਾਮਜ਼ਦਗੀ - ਬੀਜੇਪੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ

ਬੀਜੇਪੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਵੱਲੋਂ ਜਲੰਧਰ ਦੇ ਡੀ.ਸੀ ਦਫ਼ਤਰ ਵਿਖੇ ਡੀਸੀ ਜਸਪ੍ਰੀਤ ਸਿੰਘ ਨੂੰ ਨਾਮਜ਼ਦਗੀ ਦਿੱਤੀ ਗਈ।

BJP candidate Inder Iqbal Singh Atwal filed nomination
BJP candidate Inder Iqbal Singh Atwal filed nomination

By

Published : Apr 18, 2023, 7:00 PM IST

ਜਲੰਧਰ:ਜ਼ਿਮਨੀ ਚੋਣ ਨੂੰ ਲੈ ਕੇ ਜਲੰਧਰ ਦਾ ਚੋਣ ਮੈਦਾਨ ਦਿਨ ਪਰ ਦਿਨ ਭੱਖਦਾ ਜਾ ਰਿਹਾ ਹੈ। ਇਸ ਦੌਰਾਨ ਹੀ ਅੱਜ ਜਲੰਧਰ ਦੇ ਡੀ.ਸੀ ਦਫ਼ਤਰ ਵਿਖੇ ਡੀਸੀ ਜਸਪ੍ਰੀਤ ਸਿੰਘ ਨੂੰ ਬੀਜੇਪੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਵੱਲੋਂ ਨਾਮਜਦਗੀ ਦਿੱਤੀ ਗਈ। ਇਸ ਮੌਕੇ ਉੱਤੇ ਉਨ੍ਹਾਂ ਦੇ ਨਾਲ ਪੰਜਾਬ ਪ੍ਰਧਾਨ ਬੀਜੇਪੀ ਦੇ ਅਸ਼ਵਨੀ ਸ਼ਰਮਾ ਅਤੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਮੌਜੂਦ ਸਨ।

ਲੋਕਾਂ ਦੇ ਉਤਸ਼ਾਹ ਨੂੰ ਦੇਖਦੇ ਨਾਮਜ਼ਦਗੀ ਭਰੀ:-ਇਸ ਮੌਕੇ ਉੱਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਆਗੂ ਮਨੋਰੰਜਨ ਕਾਲੀਆ ਤੇ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਲੋਕਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਅੱਜ ਨਾਮਜ਼ਦਗੀ ਭਰੀ ਹੈ। ਉਨ੍ਹਾਂ ਕਿਹਾ ਕਿ ਲੋਕ ਤਾਂ ਸਿਰਫ 10 ਤਰੀਕ ਦੇ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਚੋਣਾਂ ਉੱਤੇ ਭਾਜਪਾ ਨੂੰ ਵੋਟ ਦੇ ਉਮੀਦਵਾਰ ਨੂੰ ਵੋਟ ਪਾ ਕੇ ਜੇਤੂ ਬਣਾਈਏ। ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਦੇ ਵੱਲੋਂ ਵਿਕਾਸ ਦੀ ਲਹਿਰ ਚਲਾਈ ਗਈ ਹੈ। ਇਸ ਦਾ ਹਮਸਫ਼ਰ ਜਲੰਧਰ ਬਣੇਗਾ ਅਤੇ ਜਲੰਧਰ ਤੋਂ ਐਮ.ਪੀ ਇੰਦਰ ਇਕਬਾਲ ਸਿੰਘ ਅਟਵਾਲ ਹੀ ਹੋਣਗੇ।

'10 ਤਰੀਕ ਨੂੰ ਇੰਦਰ ਇਕਬਾਲ ਸਿੰਘ ਅਟਵਾਲ ਜਿੱਤਣਗੇ':-ਇਸ ਮੌਕੇ ਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ ਅੱਜ ਜੋ ਨਾਮਾਂਕਨ ਭਰਿਆ ਗਿਆ ਹੈ। ਇਸ ਮੌਕੇ ਉੱਤੇ ਭਾਜਪਾ ਲੀਡਰਸ਼ਿਪ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਨਾਲ ਹਨ ਅਤੇ ਇਸ ਮੌਕੇ ਉੱਤੇ ਭਾਜਪਾ ਵੱਲੋਂ ਵੱਡੇ ਪੱਧਰ ਉੱਤੇ ਕੀਤੀ ਜਾ ਰਹੀ ਹੈ। ਜਿਸ ਵਿੱਚ ਕਿ ਲੋਕਾਂ ਤੇ ਸਮੂਹ ਨੂੰ ਦੇਖਦੇ ਹੋਏ, ਇਹ ਲੱਗ ਰਿਹਾ ਹੈ ਕਿ ਆਉਣ ਵਾਲੀ 10 ਤਰੀਕ ਨੂੰ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਭਾਰੀ ਬਹੁਮਤ ਦੇ ਨਾਲ ਜਿੱਤਣਗੇ।


ਨਤੀਜਾ ਕੀ ਆਵੇਗਾ:- ਦੱਸ ਦਈਏ ਕਿ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਤੋਂ ਬਾਅਦ ਹੁਣ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਵੱਲੋਂ ਅੱਜ ਨਾਮਾਂਕਨ ਦਾਖਲ ਕਰਵਾ ਦਿੱਤਾ ਗਿਆ ਹੈ। ਉੱਥੇ ਹੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦੇ ਵੱਲੋਂ ਆਪਣੀ ਪਾਰਟੀ ਦੇ ਉਮੀਦਵਾਰ ਜਿੱਤਣ ਦੀ ਆਸ ਲਗਾਈ ਜਾ ਰਹੀ ਹੈ। ਪਰ ਹੁਣ ਦੇਖਣਾ ਇਹ ਹੋਵੇਗਾ ਕਿ ਆਖਿਰਕਾਰ ਜਲੰਧਰ ਵਾਸੀ ਆਉਣ ਵਾਲੀ ਤਰੀਕ ਨੂੰ ਕਿਸੇ ਰਾਜਨੀਤਕ ਪਾਰਟੀ ਦੇ ਉਮੀਦਵਾਰ ਦੇ ਚੋਣ ਨਿਸ਼ਾਨ ਦਾ ਬਟਨ ਦਬਾਉਂਦੇ ਹਨ।

ਇਹ ਵੀ ਪੜੋ:-ਸਾਬਕਾ ਸੀਐੱਮ ਚਰਨਜੀਤ ਚੰਨੀ ਦੀ ਮੁੜ ਹੋਵੇਗੀ ਪੇਸ਼ੀ, ਵਿਜੀਲੈਂਸ ਨੇ ਭੇਜਿਆ ਨੋਟਿਸ

For All Latest Updates

ABOUT THE AUTHOR

...view details