ਜਲੰਧਰ: ਸ਼ਹਿਰ ਦੇ ਕੰਪਨੀ ਬਾਗ ਚੌਂਕ ਵਿਖੇ ਆਰਐੱਸਐੱਸ ਤੇ ਭਾਜਪਾ ਦੇ ਵਰਕਰ, ਜਾਗਰਣ ਮੰਚ ਤੇ ਹੋਰ ਮੌਜੂਦਾ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਵਿੱਚ ਇੱਕ ਤਿਰੰਗਾ ਰੈਲੀ ਦਾ ਆਯੋਜਨ ਕੀਤਾ। ਇਸ ਵਿੱਚ ਭਾਜਪਾ ਅਤੇ ਆਰਐਸਐਸ ਦੇ ਸਾਰੇ ਵੱਡੇ ਆਗੂ ਤੇ ਸਮਰਥਕ ਵੀ ਸ਼ਾਮਿਲ ਹੋਏ।
ਭਾਜਪਾ ਨੇ ਨਾਗਰਿਕਤਾ ਸੋਧ ਕਾਨੂੰਨ ਪ੍ਰਤੀ ਜਾਗਰੁਕਤਾ ਲਈ ਕੱਢੀ ਤਿਰੰਗਾ ਰੈਲੀ - ਕੰਪਨੀ ਬਾਗ ਚੌਂਕ ਜਲੰਧਰ
ਜਲੰਧਰ ਦੇ ਕੰਪਨੀ ਬਾਗ ਚੌਂਕ ਵਿਖੇ ਆਰਐੱਸਐੱਸ ਤੇ ਭਾਜਪਾ ਦੇ ਵਰਕਰ, ਜਾਗਰਣ ਮੰਚ ਤੇ ਹੋਰ ਮੌਜੂਦਾ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਵਿੱਚ ਇੱਕ ਤਿਰੰਗਾ ਰੈਲੀ ਦਾ ਆਯੋਜਨ ਕੀਤਾ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਲੋਕਾਂ ਦੇ ਹਿੱਤ ਲਈ ਬਣਾਇਆ ਗਿਆ ਹੈ, ਉਸ ਦੀ ਜਾਗਰੁਕਤਾ ਨੂੰ ਵਧਾਉਣ ਲਈ ਤੇ ਲੋਕਾਂ ਨੂੰ ਇਸ ਦੇ ਪ੍ਰਤੀ ਜਾਗਰੁਕ ਕਰਨ ਲਈ ਇਹ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜੋ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਨੂੰ ਸਿੱਧੇ ਤੌਰ 'ਤੇ ਚਿਤਾਵਨੀ ਦਿੰਦੇ ਹਾਂ ਕਿ, ਇਹ ਕਾਨੂੰਨ ਨੂੰ ਪੰਜਾਬ ਵਿੱਚ ਆਉਣ ਤੋਂ ਕੋਈ ਨਹੀਂ ਰੋਕ ਸਕਦਾ। ਇਹ ਕੇਂਦਰ ਵੱਲੋਂ ਦਿੱਤਾ ਗਿਆ ਫੈਸਲਾ ਹੈ, ਤੇ ਇਸ ਦੇ ਕੋਈ ਵੀ ਖ਼ਿਲਾਫ਼ ਨਹੀਂ ਜਾ ਸਕਦਾ।
ਇਹ ਕਾਨੂੰਨ ਲੋਕਾਂ ਦੇ ਹਿੱਤ ਲਈ ਲਿਆਂਦਾ ਗਿਆ ਹੈ, ਉਹ ਇਸ ਕਾਨੂੰਨ ਲਈ ਆਪਣੇ ਅੰਦੋਲਨ ਅਤੇ ਆਪਣੀ ਆਵਾਜ਼ ਨੂੰ ਹਮੇਸ਼ਾ ਬੁਲੰਦ ਰੱਖਣਗੇ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਇਸ ਰੈਲੀ ਦਾ ਆਯੋਜਨ ਲੋਕਾਂ ਵਿੱਚ ਨਾਗਰਿਕਤਾ ਸੋਧ ਕਾਨੂੰਨ ਦੀ ਜਾਗਰੂਕਤਾ ਲਈ ਕੀਤਾ ਗਿਆ। ਉੱਥੇ ਭਾਜਪਾ ਦੇ ਵਰਕਰਾਂ ਤੇ ਆਗੂਆਂ ਦਾ ਕਹਿਣਾ ਹੈ, ਕਿ ਜਦੋਂ ਤੱਕ ਇਸ ਕਾਨੂੰਨ ਨੂੰ ਪੰਜਾਬ ਵਿੱਚ ਪੂਰੀ ਤਰ੍ਹਾਂ ਨਹੀਂ ਲਾਗੂ ਕੀਤਾ ਜਾਂਦਾ, ਉਦੋਂ ਤੱਕ ਉਹ ਆਪਣਾ ਸੰਘਰਸ਼ ਇਦਾਂ ਹੀ ਜਾਰੀ ਰੱਖਣਗੇ।