ਪੰਜਾਬ

punjab

ETV Bharat / state

ਫਿਰੋਜ਼ਪੁਰ ਵਿਖੇ ਮੋਦੀ ਦੀ ਰੈਲੀ ਨੂੰ ਲੈ ਕੇ ਭਾਜਪਾ ਦੀ ਤਿਆਰੀ - ਜਲੰਧਰ ਨਿਊਜ਼

ਜਲੰਧਰ ਦੇ ਨਥਾਣਾ ਵਿਖੇ ਭਾਰਤੀ ਜਨਤਾ ਪਾਰਟੀ (Bharatiya Janata Party) ਦਫਤਰ ਅੰਦਰ ਲਗਾਤਾਰ ਮੀਟਿੰਗਾਂ ਚੱਲ ਰਹੀਆਂ ਹਨ। ਹੁਣ ਤੱਕ ਮੰਡਲ ਅਤੇ ਬੂਥ ਲੈਵਲ ਤੇ ਇਸ ਰੈਲੀ ਨੂੰ ਕਾਮਯਾਬ ਬਣਾਇਆ (Made the rally a success) ਜਾ ਸਕੇ।

ਫਿਰੋਜਪੁਰ ਵਿਖੇ ਮੋਦੀ ਦੀ ਰੈਲੀ ਨੂੰ ਲੈ ਕੇ ਭਾਜਪਾ ਦੀ ਤਿਆਰੀ
ਫਿਰੋਜਪੁਰ ਵਿਖੇ ਮੋਦੀ ਦੀ ਰੈਲੀ ਨੂੰ ਲੈ ਕੇ ਭਾਜਪਾ ਦੀ ਤਿਆਰੀ

By

Published : Jan 1, 2022, 8:03 PM IST

ਜਲੰਧਰ:ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਵੱਡੀ ਰੈਲੀ ਨੂੰ ਕਰਨ ਲਈ ਪਹੁੰਚ ਰਹੇ ਹਨ।ਜਿਸ ਨੂੰ ਪੰਜਾਬ ਬੀਜੇਪੀ ਵੱਲੋਂ ਤਿਆਰੀਆਂ ਕੀਤੀਆ ਜਾ ਰਹੀਆ ਹਨ।
'ਭਾਜਪਾ ਦੀ ਤਿਆਰੀ ਨੂੰ ਲੈਕੇ ਮੀਟਿੰਗਾਂ'
ਇਨ੍ਹਾਂ ਚੋਣਾਂ ਦੇ ਚੱਲਦੇ ਹੀ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਪੰਜ ਜਨਵਰੀ ਨੂੰ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਮੁੱਖ ਰੂਪ ਨਾਲ ਖੁਦ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ (Prime Minister Narendra Modi)ਪਹੁੰਚਣਗੇ। ਇਸ ਰੈਲੀ ਨੂੰ ਲੈ ਕੇ ਜਲੰਧਰ ਨਥਾਣਾ ਵਿਖੇ ਭਾਰਤੀ ਜਨਤਾ ਪਾਰਟੀ ਦਫਤਰ ਅੰਦਰ ਲਗਾਤਾਰ ਮੀਟਿੰਗਾਂ ਚੱਲ ਰਹੀਆਂ ਹਨ। ਹੁਣ ਤੱਕ ਮੰਡਲ ਅਤੇ ਬੂਥ ਲੈਵਲ ਤੇ ਇਸ ਰੈਲੀ ਨੂੰ ਕਾਮਯਾਬ ਬਣਾਇਆ ਜਾ ਸਕੇ।

ਫਿਰੋਜਪੁਰ ਵਿਖੇ ਮੋਦੀ ਦੀ ਰੈਲੀ ਨੂੰ ਲੈ ਕੇ ਭਾਜਪਾ ਦੀ ਤਿਆਰੀ

'ਭਾਜਪਾ ਹੋਮ ਵਰਕ ਕਰਨ 'ਚ ਜੁਟੀ'

ਜਲੰਧਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਗਜੇਂਦਰ ਸ਼ੇਖਾਵਤ (Gajender Shekhawat) ਵੱਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ। ਪ੍ਰੈੱਸ ਕਾਨਫਰੰਸ ਦੌਰਾਨ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਰੈਲੀ ਵਿੱਚ ਪਹਿਲੀ ਵਾਰ ਅਜਿਹਾ ਹੋਵੇਗਾ ਕਿ ਲੱਖਾਂ ਬਹੁ ਗਿਣਤੀ ਵਿੱਚ ਲੋਕ ਇਸ ਰੈਲੀ ਵਿਚ ਪਹੁੰਚਣਗੇ ਅਤੇ ਨਰਿੰਦਰ ਮੋਦੀ ਦੀਆਂ ਗੱਲਾਂ ਨੂੰ ਸੁਣਨਗੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਲਈ ਆਪਣਾ ਹੋਮ ਵਰਕ ਕਰਨ ਵਿਚ ਜੁਟੀ ਹੋਈ ਹੈ।
'ਕਿਸਾਨਾਂ ਤੋਂ ਬਾਅਦ ਮਾਸਟਰਾਂ ਵੱਲੋਂ ਵੀ ਭਾਜਪਾ ਦਾ ਵਿਰੋਧ'
ਭਾਜਪਾ ਦਫ਼ਤਰ ਦੇ ਬਾਹਰ ਈ ਟੀ ਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਫਿਲਹਾਲ ਇਸ ਗੱਲ ਦੀ ਜਾਣਕਾਰੀ ਨਹੀਂ ਕਿ ਬਾਹਰ ਕਿਹੜਾ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਿਹਾ ਹੈ। ਜੇਕਰ ਇਹ ਵਿਰੋਧ ਪ੍ਰਦਰਸ਼ਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੀਤਾ ਗਿਆ ਹੈ ਤਾਂ ਪਹਿਲੇ ਪੰਜਾਬ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਇਹ ਅਧਿਆਪਕ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਦੇ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਬੈਠੇ ਹਨ।
'ਪੰਜਾਬ ਵਿੱਚ ਕੈਪਟਨ ਅਤੇ ਢੀਂਡਸਾ ਨਾਲ ਗਠਜੋੜ'
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਰਲਕੇ ਚੋਣ ਲੜਨ ਜਾ ਰਹੀ ਹੈ ਅਤੇ ਇਸ ਦੇ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਸਾਰੀਆਂ 117 ਸੀਟਾਂ ਅਤੇ 384 ਮੰਡਲਾਂ ਵਿੱਚ ਚੋਣਾਂ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ ਤਾਂ ਕਿ ਪੰਜਾਬ ਵਿੱਚ ਇੱਕ ਨਵਾਂ ਪੰਜਾਬ ਬਣਾਇਆ ਜਾ ਸਕੇ।

ਇਹ ਵੀ ਪੜੋ:ਸੀਐੱਮ ਚੰਨੀ ਨੇ ਆਪਣੀ ਸਰਕਾਰ ਦਾ 100 ਦਿਨ ਦਾ ਰਿਪੋਰਟ ਕਾਰਡ ਕੀਤਾ ਪੇਸ਼

ABOUT THE AUTHOR

...view details