Lok Sabha by election: ਲੋਕ ਸਭਾ ਸੀਟ ਲਈ ਭਾਜਪਾ ਨੇ ਖਿੱਚੀ ਤਿਆਰੀ, ਕਈ ਸਿਆਸੀ ਆਗੂ ਵੱਖ-ਵੱਖ ਪਾਰਟੀਆਂ ਛੱਡ ਭਾਜਪਾ 'ਚ ਹੋਏ ਸ਼ਾਮਿਲ ਜਲੰਧਰ: ਜ਼ਿਲ੍ਹਾ ਜਲੰਧਰ ਲੋਕ ਸਭਾ ਸੀਟ ਦੀ ਘੋਸ਼ਣਾ ਕਿਸੇ ਵੀ ਸਮੇਂ ਹੋ ਸਕਦੀ ਹੈ ਅਤੇ ਇਸ ਦੇ ਮੱਦੇਨਜ਼ਰ ਪੰਜਾਬ ਭਾਜਪਾ ਨੇ ਆਪਣੀਆਂ ਤਿਆਰੀਆਂ ਵੀ ਆਰੰਭ ਕਰ ਦਿੱਤੀਆਂ ਹਨ। ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਮੰਤਰੀ ਜਲ ਸ੍ਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਪਹੁੰਚੇ। ਇਸ ਮੌਕੇ ਉੱਤੇ ਭਾਜਪਾ ਦੇ ਵਿੱਚ ਕਈ ਰਾਜਨੀਤਕ ਪਾਰਟੀਆਂ ਦੇ ਆਗੂਆਂ ਵੱਲੋਂ ਭਾਰਤੀ ਜਨਤਾ ਪਾਰਟੀ ਨੂੰ ਜੁਆਇਨ ਕੀਤਾ ਗਿਆ। ਭਾਜਪਾ ਵਿੱਚ ਸ਼ਾਮਿਲ ਹੋਣ ਵਾਲਿਆਂ ਦੀ ਗਿਣਤੀ ਵਿੱਚ ਜਲੰਧਰ ਵੈਸਟ ਤੋਂ ਬਸਪਾ ਦੇ ਅਨਿੱਲ ਮੀਨੀਆਂ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾਕਟਰ ਸ਼ਿਵਦਿਆਲ ਮਾਲੀ ਅਤੇ ਕਾਂਗਰਸੀ ਮੰਡਲ ਹਾਊਸ ਦੇ ਸਾਬਕਾ ਕੌਂਸਲਰ ਸਾਥੀਆਂ ਸਮੇਤ ਭਾਜਪਾ ਦੇ ਵਿੱਚ ਸ਼ਾਮਲ ਹੋਏ।
ਗਜੇਂਦਰ ਸ਼ੇਖਾਵਤ ਨੇ ਸਾਧੇ ਨਿਸ਼ਾਨੇ: ਪੰਜਾਬ ਸਰਕਾਰ ਉੱਤੇ ਤੰਜ ਕੱਸਦੇ ਹੋਏ ਕੇਂਦਰੀ ਜਲ ਸ੍ਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿੱਚ ਕਈ ਤਰ੍ਹਾਂ ਦੀਆਂ ਚੁਣੌਤੀਆਂ ਹਨ ਜਿਸ ਨੂੰ ਹੱਲ ਕਰਨ ਵਿੱਚ ਪੰਜਾਬ ਸਰਕਾਰ ਨਾਕਾਮ ਹੁੰਦੀ ਨਜ਼ਰ ਆ ਰਹੀ ਹੈ। ਉੱਥੇ ਹੀ ਇਸ ਮੌਕੇ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੇਖਾਵਤ ਨੇ ਕਿਹਾ ਕਿ ਉਨ੍ਹਾਂ ਦੇ ਕੋਲ ਇਸ ਸਬੰਧੀ ਕੋਈ ਵੀ ਲਿਸਟ ਐਸਜੀਪੀਸੀ ਨੇ ਨਹੀਂ ਦਿੱਤੀ ਹੈ ਅਤੇ ਨਾ ਹੀ ਉਨ੍ਹਾਂ ਦੇ ਕੋਲ ਕੋਈ ਵੀ ਹੋਰ ਲਿਸਟ ਪਹੁੰਚੀ ਹੈ। ਬਾਰਡਰ ਏਰੀਆ ਵਿੱਚ ਨਸ਼ੇ ਦੇ ਸਬੰਧ ਵਿੱਚ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਇਸ ਸਬੰਧ ਵਿੱਚ ਕੇਂਦਰ ਸਰਕਾਰ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ:NIA Raid in Punjab: NIA ਵੱਲੋਂ ਬਠਿੰਡਾ ਤੇ ਮੋਗਾ ਵਿੱਚ ਛਾਪੇਮਾਰੀ, ਗੈਂਗਸਟਰਾਂ ਦੇ ਫਰੋਲੇ ਘਰ
ਭਾਜਪਾ ਵਿੱਚ ਸ਼ਾਮਿਲ ਹੋਣ ਲਈ ਦੌੜ: ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਵਿਕਾਸ ਪੱਖੀ ਨੀਤੀਆਂ ਨੂੰ ਵੇਖ ਕੇ ਅੱਜ ਵੱਡੇ-ਵੱਡੇ ਦਿੱਗਜ ਸਿਆਸੀ ਆਗੂ ਭਾਰਤੀ ਜਨਤਾ ਪਾਰਟੀ ਵਿੱਚ ਲਗਾਤਾਰ ਸ਼ਾਮਿਲ ਹੋ ਰਹੇ ਹਨ ਅਤੇ ਕਈ ਸ਼ਾਮਿਲ ਹੋਣ ਲਈ ਆਪਣੀ ਬਾਰੀ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਕੁਨਬਾ ਲਗਾਤਾਰ ਪੰਜਾਬ ਅੰਦਰ ਆਪਣੀ ਮਜ਼ਬੂਤ ਪਕੜ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਨੂੰ ਜਿੱਤ ਕੇ ਭਾਜਪਾ ਆਪਣਾ ਦਮ ਦਿਖਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵਿੱਚ ਸਿਆਸੀ ਤਜ਼ਰਬੇ ਵਾਲੇ ਦਿੱਗਜ ਆਗੂ ਸ਼ਾਮਿਲ ਹੋਣ ਤੋਂ ਬਾਅਦ ਭਾਜਪਾ ਨੂੰ ਹੋਰ ਵੀ ਮਜ਼ਬੂਤੀ ਮਿਲੀ।
ਸਾਂਸਦ ਸੰਤੋਖ ਚੌਧਰੀ ਦੀ ਮੌਤ:ਦੱਸ ਦਈਏ ਜਲੰਧਰ ਤੋਂ ਕਾਂਗਰਸ ਦੇ ਸਾਂਸਦ ਰਾਹੁਲ ਗਾਂਧੀ ਦੀ ਮੌਤ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਹੋਈ ਸੀ। ਸਾਂਸਦ ਸੰਤੋਖ਼ ਚੌਧਰੀ ਦੀ ਹਾਲਤ ਹਿਮਾਚਲ ਵਿਧਾਨ ਸਭਾ ਚੋਣਾਂ ਦੌਰਾਨ ਵਿਗੜੀ ਸੀ ਅਤੇ ਇਸ ਤੋਂ ਮਗਰੋਂ ਉਹ ਠੀਕ ਹੋਣ ਤੋਂ ਬਾਅਦ ਕਾਂਗਰਸੀ ਸਾਂਸਦ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਏ ਸਨ। ਮਰਹੂਮ ਸਾਂਸਦ ਤੋਂ ਮਗਰੋਂ ਹੁਣ ਜਲੰਧਰ ਦੀ ਲੋਕ ਸਭਾ ਸੀਟ ਖ਼ਾਲੀ ਪਈ ਹੈ ਜਿਸ ਨੂੰ ਲੈਕੇ ਤਮਾਮ ਸਿਆਸੀ ਪਾਰਟੀਆਂ ਆਪਣੀਅਆਂ ਤਿਆਰੀਆਂ ਕਰ ਰਹੀਆਂ ਹਨ। ਇਸ ਦੇ ਮੱਦੇਨਜ਼ਰ ਹੀ ਭਾਜਪਾ ਨੇ ਜਲੰਧਰ ਵਿੱਚ ਜੜ੍ਹਾਂ ਮਜ਼ਬੂਤ ਕਰਨੀਆਂ ਸ਼ੁਰੂ ਕੀਤੀਆਂ ਹਨ।