ਜਲੰਧਰ: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਕਹਿੰਦੀ ਸੀ ਕਿ ਅਸੀਂ ਕਾਂਗਰਸ ਨੂੰ ਚਿਮਟੇ ਨਾਲ ਵੀ ਹੱਥ ਲਾਉਣਾ ਪਸੰਦ ਨਹੀਂ ਕਰਦੇ, ਪਰ ਦਿੱਲੀ 'ਚ 'ਆਪ' ਦੀ ਪਹਿਲੀ ਸਰਕਾਰ ਕਾਂਗਰਸ ਦੀ ਮਦਦ ਨਾਲ ਬਣੀ ਸੀ, ਹੁਣ ਜਲੰਧਰ ਉਪ-ਚੋਣ 'ਚ ਵੀ ਇਹੀ ਕੁਝ ਹੋ ਰਿਹਾ ਹੈ, ਇਹ ਕਿਹੜੀ ਜਾਦੂ ਦੀ ਛੜੀ ਹੈ ਕਿ ਸ਼ਾਮ 5 ਵਜੇ ਇਕ ਵਿਅਕਤੀ ਨੂੰ ਪਾਰਟੀ 'ਚ ਸ਼ਾਮਲ ਕਰ ਲਿਆ ਗਿਆ ਅਤੇ ਸਵੇਰੇ ਉਸ ਦੀ ਟਿਕਟ ਦਾ ਐਲਾਨ ਕਰ ਦਿੱਤਾ ਗਿਆ, ਅਜਿਹਾ ਹੀ ਆਮ ਆਦਮੀ ਪਾਰਟੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਵਰਤਾਰਾ ਇੱਕ ਚੰਗੀ ਯੋਜਨਾਬੱਧ ਤਰੀਕੇ ਨਾਲ ਘਟਿਆ ਹੈ।
ਭਾਜਪਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ:ਭਾਜਪਾ ਦੇ ਉਪ ਪ੍ਰਧਾਨ ਸੁਭਾਸ਼ ਸ਼ਰਮਾ ਦਾ ਕਹਿਣਾ ਹੈ ਕਿ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ 'ਚ ਭਾਜਪਾ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਲੈਕੇ ਜਨਤਾ ਦੇ ਵਿਚਕਾਰ ਜਾਵੇਗੀ ਅਤੇ ਜਿਸ ਵਿੱਚ ਇਸ ਸਰਕਾਰ ਦੀ ਕਾਨੂੰਨ ਵਿਵਸਥਾ ਅਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਦੀ ਖ਼ਾਸ ਗੱਲ ਹੋਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਜ਼ਿਮਨੀ ਚੋਣ ਵਿੱਚ ਭਾਜਪਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪਾਰਟੀ ਦੇ ਸਾਰੇ ਵੱਡੇ ਆਗੂ ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਅਗਲੇ ਦੋ-ਤਿੰਨ ਦਿਨਾਂ ਵਿੱਚ ਆਪਣੇ ਉਮੀਦਵਾਰ ਦਾ ਐਲਾਨ ਵੀ ਕਰ ਦੇਵੇਗੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਾਰੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਰਜ਼ਾ ਲਿਆ ਹੋਇਆ। ਉਨ੍ਹਾਂ ਕਿਹਾ 'ਆਪ' ਨੇ ਜਿਸ ਉਮੀਦਵਾਰ ਲਿਆ ਕੇ ਜ਼ਿਮਨੀ ਚੋਣ ਲਈ ਦਾਅ ਖੇਡਿਆ ਹੈ ਉਸ ਉਮੀਦਵਾਰ ਨੂੰ ਵਿਧਾਨ ਸਭਾ ਚੋਣਾਂ ਵਿੱਚ ਜਨਤਾ ਨੇ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਦੀਵਾਲੀਆਪਨ ਜੋ ਉਨ੍ਹਾਂ ਦੇ ਫੈਸਲਿਆਂ ਤੋਂ ਨਜ਼ਰ ਆ ਰਿਹਾ ਹੈ।