ਜਲੰਧਰ : ਜਲੰਧਰ ਦੇ ਕਸਬਾ ਫਿਲੌਰ ਦੇ ਲਾਡੋਵਾਲ ਟੋਲ ਪਲਾਜ਼ੇ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਦੌਰਾਨ ਬਲਾਕ ਆਦਮਪੁਰ ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ।
ਬੀਕੇਯੂ ਕਾਦੀਆ ਵੱਲੋਂ ਖੇਤੀ ਕਾਨੂੰਨਾਂ ਸਬੰਧੀ ਮੀਟਿੰਗ - ਜਲੰਧਰ
ਜਲੰਧਰ ਦੇ ਕਸਬਾ ਫਿਲੌਰ ਦੇ ਲਾਡੋਵਾਲ ਟੋਲ ਪਲਾਜ਼ੇ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਦੌਰਾਨ ਬਲਾਕ ਆਦਮਪੁਰ ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ।
ਖੇਤੀਬਾੜੀ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਾਤਾਰ ਦਿੱਲੀ ਦੀ ਸਰਹੱਦਾਂ ਤੇ ਬੈਠੇ ਹੋਏ ਹਨ ਅਤੇ ਲਾਢੋਵਾਲ ਟੋਲ ਪਲਾਜ਼ੇ ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਜਿਸ ਦੇ ਚੱਲਦਿਆਂ ਅੱਜ ਲਾਡੋਵਾਲ ਟੋਲ ਪਲਾਜ਼ੇ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਇੱਕ ਇਹ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਖੇਤੀਬਾੜੀ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਅਗਲੀ ਨੀਤੀਆਂ ਵੀ ਤਿਆਰ ਕੀਤੀਆਂ ਅਤੇ ਇਸੇ ਨੀਤੀਆਂ ਦੇ ਚਲਦਿਆਂ ਬਲਾਕ ਆਦਮਪੁਰ ਦੇ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ।
ਇਸ ਮੌਕੇ ਬੋਲਦੇ ਹੋਏ ਪ੍ਰਦੀਪ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਿਲ ਵੱਧ ਤੋਂ ਵੱਧ ਕਰਨ ਦੇ ਚਲਦਿਆਂ ਹੀ ਅੱਜ ਆਦਮਪੁਰ ਵਿਖੇ ਕਮਲ ਅਟਵਾਲ ਨੂੰ ਭਾਰਤੀ ਕਿਸਾਨ ਯੂਨੀਅਨ ਬਲਾਕ ਪ੍ਰਧਾਨ ਬਣਾਇਆ ਗਿਆ ਅਤੇ ਉਸ ਦੇ ਹੀ ਸਾਥੀਆਂ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ ਤਾਂ ਜੋ ਕਿ ਵੱਧ ਤੋਂ ਵੱਧ ਨੌਜਵਾਨ ਇਸ ਸੰਘਰਸ਼ ਵਿੱਚ ਸ਼ਾਮਿਲ ਹੋ ਸਕਣ ਅਤੇ ਖੇਤੀਬਾਡ਼ੀ ਕਾਰੇ ਕੋਰੂਨਾ ਦੇ ਵਿਰੋਧ ਵਿੱਚ ਆਪਣੀ ਆਵਾਜ਼ ਹੋਰ ਬੁਲੰਦ ਕਰ ਸਕਣ।