ਜਲੰਧਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ 'ਤੇ ਅੰਦੋਲਨ ਕਰ ਰਹੇ ਹਨ ਅਤੇ 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨ ਦੀ ਪਰੇਡ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਖ਼ਰਾਬ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ।
ਜਿਸ ਤੋਂ ਬਾਅਦ ਫਿਰ ਵੀ ਕਿਸਾਨ ਹਾਲੇ ਵੀ ਖੇਤੀ ਕਰਨੀ ਬਿੱਲਾਂ ਦੇ ਵਿਰੋਧ ਵਿੱਚ ਡਟੇ ਹੋਏ ਹਨ ਅਤੇ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਫਲੋਰਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਹੋਇਆ ਕੇਂਦਰ ਸਰਕਾਰ ਅਤੇ ਕਿਸਾਨਾਂ ਨੂੰ ਅਪੀਲ ਕੀਤੀ।
ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਸਾਨਾਂ ਅਤੇ ਸਰਕਾਰ ਨੂੰ ਕੀਤੀ ਅਪੀਲ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਨੂੰ ਦਿੱਲੀ ਦੀਆਂ ਬਰੂਹਾਂ 'ਤੇ ਅੰਦੋਲਨ ਕਰ ਰਹੇ ਹਨ ਅਤੇ 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨ ਦੀ ਪਰੇਡ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਖ਼ਰਾਬ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ।
ਕਿਸਾਨਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨੀ ਬਿੱਲਾਂ ਦਾ ਵਿਰੋਧ ਉਹ ਸ਼ਾਂਤੀਮਈ ਢੰਗ ਦੇ ਨਾਲ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਹਿੰਸਾ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਚਾਹੇ ਜਿੰਨਾ ਵੀ ਸਮਾਂ ਕਿਉਂ ਨਾ ਲੱਗ ਜਾਵੇ ਕਿਸਾਨਾਂ ਨੂੰ ਧੀਰਜ ਦੇ ਨਾਲ ਕੰਮ ਲੈਣਾ ਹੈ ਅਤੇ ਇਨ੍ਹਾਂ ਖੇਤੀ ਕਾਨੂੰਨੀ ਬਿੱਲਾਂ ਦਾ ਵਿਰੋਧ ਸ਼ਾਂਤੀ ਮੇਂ ਢੰਗ ਦੇ ਨਾਲ ਹੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਵੀ ਬੇਨਤੀ ਕੀਤੀ ਕਿ ਗਣਤੰਤਰ ਦਿਵਸ ਵਾਲੇ ਦਿਨ ਕਿਸਾਨੀ ਪਰੇਡ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਖਰਾਬ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਹੈ ਜਿਨ੍ਹਾਂ ਤੇ ਕੀ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿਰਫ਼ਤਾਰ ਕੀਤਾ ਜਾਵੇ।