ਜਲੰਧਰ: ਜ਼ਿਲ੍ਹਾ ਜਲੰਧਰ ਦੇ ਸ਼ੇਖਾ ਬਾਜ਼ਾਰ ਵਿੱਚ ਗੁਰਦੁਆਰਾ ਸਿੰਘ ਸਭਾ ਵਿੱਚ ਇੱਕ ਬੇਅਦਬੀ (An incident of blasphemy in Gurdwara Singh Sabha) ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਇਹ ਘਟਨਾ ਇਕ ਦਿਨ ਪੁਰਾਣੀ ਹੈ ਪਰ ਇਸ ਦੀ ਸੀਸੀਟੀਵੀ ਫੁਟੇਜ ਅਤੇ ਸਿੱਖ ਜਥੇਬੰਦੀਆਂ ਵੱਲੋਂ ਸ਼ਿਕਾਇਤ ਕਰਨ ਮਗਰੋਂ ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਉੱਤੇ ਪਰਚਾ ਦਰਜ ਕਰ ਉਸ ਨੂੰ ਗ੍ਰਿਫਤਾਰ ਕਰ ਲਿਆ (A case was filed against the accused ) ਗਿਆ ਹੈ।
ਅੰਮ੍ਰਿਤਧਾਰੀ ਨੌਜਵਾਨ: ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਲੰਧਰ ਦੇ ਏ ਸੀ ਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ੇਖਾ ਕਲਾਂ ਵਿਖੇ ਗੁਰਦੁਆਰਾ ਸਿੰਘ ਸਭਾ ਵਿਚ ਇਕ ਅੰਮ੍ਰਿਤਧਾਰੀ ਨੌਜਵਾਨ ਨੇ ਉਸ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਦੁੱਧ ਡੋਲ ਦਿੱਤਾ (Poured milk on Sri Guru Granth Sahib) ਜਦ ਉਥੇ ਪਾਠ ਚਾਲ ਰਿਹਾ ਸੀ ।