ਪੰਜਾਬ

punjab

ETV Bharat / state

ਜਲੰਧਰ 'ਚ ਵੱਡਾ ਧਮਾਕਾ, ਨੇੜਲੇ ਇਲਾਕੇ ਦੇ ਘਰਾਂ ਨੂੰ ਹੋਇਆ ਨੁਕਸਾਨ - jalandhar blast

ਜਲੰਧਰ 'ਚ ਅੰਮ੍ਰਿਤਸਰ ਬਾਈਪਾਸ ਨੇੜੇ ਵੇਰਕਾ ਮਿਲਕ ਪਲਾਂਟ ਕੋਲ ਸਥਿਤ ਬਾਬਾ ਮੋਹਨ ਦਾਸ ਨਗਰ 'ਚ ਧਮਾਕਾ ਹੋਇਆ ਹੈ। ਧਮਾਕੇ ਦੀ ਆਵਾਜ਼ ਕਾਰਨ ਕਰੀਬ ਇੱਕ ਕਿੱਲੋਮੀਟਰ ਤੱਕ ਦੇ ਇਲਾਕੇ 'ਚ ਧਮਾਕੇ ਦੀ ਗੂੰਜ ਸੁਣਾਈ ਦਿੱਤੀ ਹੈ। ਧਮਾਕੇ ਕਾਰਨ ਨੇੜਲੇ ਘਰਾਂ ਨੂੰ ਨੁਕਸਾਨ ਪਹੁੰਚਿਆ। ਪੁਲਿਸ ਵੱਲੋਂ ਮਾਮਲੇ ਜਾਂਚ ਕੀਤੀ ਜਾ ਰਹੀ ਹੈ।

ਜਲੰਧਰ 'ਚ ਵੱਡਾ ਧਮਾਕਾ

By

Published : Oct 27, 2019, 11:53 PM IST

ਜਲੰਧਰ: ਦਿਵਾਲੀ ਮੌਕੇ ਜਲੰਧਰ ਵਿੱਚ ਵੱਡਾ ਧਮਾਕਾ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਅੰਮ੍ਰਿਤਸਰ ਬਾਈਪਾਸ ਨੇੜੇ ਵੇਰਕਾ ਮਿਲਕ ਪਲਾਂਟ ਕੋਲ ਸਥਿਤ ਬਾਬਾ ਮੋਹਨ ਦਾਸ ਨਗਰ ਵਿੱਚ ਹੋਣ ਦੀ ਸੂਚਨਾ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਅਵਾਜ਼ ਇੱਕ ਕਿਲੋਮੀਟਰ ਦੇ ਇਲਾਕੇ ਤੱਕ ਸੁਣਾਈ ਦਿੱਤੀ ਸੀ। ਧਮਾਕੇ ਦੇ ਕਾਰਨ ਨੇੜਲੇ ਘਰਾਂ ਨੂੰ ਵੀ ਕਾਫ਼ੀ ਨੁਕਸਾਨ ਹੋਇਆ ਹੈ।

ਦੱਸਣਯੋਗ ਹੈ ਕਿ ਧਮਾਕੇ ਵਾਲੀ ਥਾਂ ਤੋਂ ਪਲਾਸਟਿਕ ਦੀਆਂ ਵਸਤਾਂ ਪ੍ਰਾਪਤ ਹੋਈਆ ਹਨ ਜਿਨ੍ਹਾਂ ਕਾਰਨ ਧਮਾਕਾਂ ਹੋਇਆ ਦੱਸਿਆ ਜਾ ਰਿਹਾ ਹੈ। ਇਸ ਮੌਕੇ ਪੁਲਿਸ ਦੇ ਉੱਚ ਅਧਿਕਾਰੀ ਪੁੱਜੇ ਗਏ ਹਨ। ਮੌਕੇ 'ਤੇ ਪੁਲਿਸ ਅਧਿਕਾਰੀਆ ਵੱਲੋਂ ਪਹੁੰਚਣ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਜਾ ਰਹੀ ਹੈ। ਧਮਾਕੇ ਹੋਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲਗਾਇਆ ਜਾ ਸਕੀਆ ਹੈ।

ABOUT THE AUTHOR

...view details