ਜਲੰਧਰ: ਕਸਬਾ ਫਿਲੌਰ ਵਿਖੇ ਬਾਬੂ ਸੁਰਜਨ ਲਾਲ ਚੈਰੀਟੇਬਲ ਟਰੱਸਟ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ, ਇਸ ਖ਼ੂਨਦਾਨ ਕੈਂਪ ਦਾ ਮਕਸਦ ਸੀ ਕਿ ਜ਼ਰੂਰਤਮੰਦ ਲੋਕਾਂ ਨੂੰ ਸਮੇਂ ਸਿਰ ਖੂਨ ਮਿਲ ਸਕੇ।
ਇਸ ਮੌਕੇ ਲੋਕਾਂ ਨੇ ਵਧ ਚੜ੍ਹ ਕੇ ਖੂਨਦਾਨ ਕੀਤਾ, ਇਸਦੇ ਨਾਲ ਹੀ ਸਭ ਤੋਂ ਪਹਿਲੇ ਉਨ੍ਹਾਂ ਦਾ ਪੂਰੀ ਤਰ੍ਹਾਂ ਚੈੱਕਅੱਪ ਕੀਤਾ ਗਿਆ ਅਤੇ ਚੈੱਕਅੱਪ ਹੋਣ ਤੋਂ ਬਾਅਦ ਹੀ ਉਨ੍ਹਾਂ ਦਾ ਖੂਨ ਲਿਆ ਗਿਆ। ਲੋਕਾਂ ਨੇ ਕਿਹਾ ਕਿ ਬਾਬੂ ਸੁਰਜਨ ਲਾਲ ਜੀ ਬਹੁਤ ਹੀ ਨੇਕ ਇਨਸਾਨ ਸਨ ਅਤੇ ਹਰ ਇੱਕ ਗ਼ਰੀਬ ਪਰਿਵਾਰ ਦਾ ਉਹ ਸਾਥ ਦਿੰਦੇ ਸਨ, ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਦੇ ਨਾਂਅ 'ਤੇ ਹੀ ਖ਼ੂਨਦਾਨ ਕੈਂਪ ਲਗਾਇਆ ਗਿਆ ਹੈ।