ਜਲੰਧਰ :ਡੀਏਵੀ ਆਫ ਇੰਜੀਨੀਅਰਿੰਗ ਕਾਲਜ ਜਲੰਧਰ ਵਿੱਚ ਬੀਤੀ ਦੇਰ ਰਾਤ ਵਿਦਿਆਰਥੀਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਪਹਿਲੀ ਲੜਾਈ ਇੰਨੀ ਵਧ ਗਈ ਕਿ ਇੱਕ ਵਿਦਿਆਰਥੀ ਕ੍ਰਿਸ਼ਨ ਕੁਮਾਰ ਜੋ ਕਿ ਬਿਹਾਰ ਦਾ ਰਹਿਣ ਵਾਲਾ ਸੀ ਉਸ ਨੂੰ ਕਾਲਜ ਦੇ ਹੋਸਟਲ ਦੂਜੀ ਮੰਜ਼ਿਲ ਤੋਂ ਸੁੱਟ ਦਿੱਤਾ ਜਿਸ ਦੀ ਮੌਤ ਹੋ ਗਈ। ਜਦ ਉਸ ਦਾ ਇੱਕ ਸਾਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਦੱਸਿਆ ਜਾ ਰਿਹਾ ਹੈ ਇੱਕ ਜਨਮ ਦਿਨ ਪਾਰਟੀ ਦੌਰਾਨ ਅੱਠ ਜੂਨ ਨੂੰ ਇਨ੍ਹਾਂ ਦੋਵਾਂ ਵਿਦਿਆਰਥੀਆਂ ਦੇ ਵਿੱਚ ਤਕਰਾਰ ਹੋ ਗਈ ਸੀ। ਜਿਸ ਤੋਂ ਬਾਅਦ ਇਹ ਲੜਾਈ ਵਧਦੀ ਵਧਦੀ ਗਈ ਕਿ ਇਸ ਲੜਾਈ ਵਿੱਚ ਇੱਕ ਨੌਜਵਾਨ ਵਿਦਿਆਰਥੀ ਦੀ ਮੌਤ ਹੋ ਗਈ। ਜਿਨ੍ਹਾਂ ਵਿਦਿਆਰਥੀਆਂ ਵਿੱਚ ਆਪਸ ਵਿੱਚ ਲੜਾਈ ਹੋਈ ਸੀ ਉਹ ਬਿਹਾਰ ਦੇ ਰਹਿਣ ਵਾਲੇ ਹਨ।
ਡੀਏਵੀਅਟ ਕਾਲਜ ਵਿੱਚ ਵਿਦਿਆਰਥੀਆਂ ਵਿੱਚ ਹੋਈ ਖ਼ੂਨੀ ਝੜਪ, ਇੱਕ ਦੀ ਹੋਈ ਮੌਤ ਇਸ ਪੂਰੇ ਮਾਮਲੇ ਵਿੱਚ ਜਲੰਧਰ ਦੇ ਡੀਸੀਪੀ ਜਸਕਰਨ ਸਿੰਘ ਤੇਜ਼ਾ ਦਾ ਕਹਿਣਾ ਹੈ ਕਿ ਕਾਲਜ ਦੇ ਅੰਦਰ ਇਹ ਲੜਾਈ ਕਾਲਜ ਦੇ ਵਿਦਿਆਰਥੀਆਂ ਦੀ ਆਪਸੀ ਲੜਾਈ ਸੀ। ਉਨ੍ਹਾਂ ਮੁਤਾਬਕ ਫਿਲਹਾਲ ਕ੍ਰਿਸ਼ਨ ਕੁਮਾਰ ਨਾਮ ਦੇ ਜਿਸ ਵਿਦਿਆਰਥੀ ਦੀ ਮੌਤ ਹੋਈ ਹੈ। ਉਸ ਦੇ ਘਰਦਿਆਂ ਨੂੰ ਉਸ ਦੀ ਮੌਤ ਦੀ ਜਾਣਕਾਰੀ ਦੇ ਦਿੱਤੀ ਗਈ ਹੈ।
ਮੁਲਜ਼ਮ ਵਿਦਿਆਰਥੀ ਖ਼ਿਲਾਫ਼ ਆਈਪੀਸੀ ਦੀ ਧਾਰਾ 304 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਹਾਲੇ ਉਸ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਕਰਕੇ ਉਸ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਦੇਖ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਵੀ ਕਰ ਰਹੀ ਹੈ।
ਇਹ ਵੀ ਪੜ੍ਹੋ :ਡਿਗਰੀਆਂ ਹਾਸਲ ਕਰ ਕੇ ਵੀ ਨਾ ਮਿਲੀ ਨੌਕਰੀ ਤਾਂ ਲੜਕੀ ਲਾਉਣ ਲੱਗੀ ਮਾਂ ਨਾਲ ਝੋਨਾ