ਜਲੰਧਰ: ਜ਼ਿਲ੍ਹੇ ਦੇ ਫਿਲੌਰ ਹਲਕੇ 'ਚ ਕਰੀਬ 2 ਵਿਅਕਤੀ ਪਿੰਡ ਤੋਂ ਫਿਲੌਰ ਸ਼ਹਿਰ ਵੱਲ ਨੂੰ ਆ ਰਹੇ ਸੀ ਕਿ ਫਿਲੌਰ ਫਾਟਕਾਂ 'ਤੇ ਕੁਝ ਨੌਜਵਾਨਾਂ ਨੇ ਇਨ੍ਹਾਂ ਨਾਲ਼ ਝਗੜਾ ਸ਼ੁਰੂ ਕਰ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ (Attack with sharp weapons) ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀਆਂ ਨੇ ਹਮਲਾਵਰਾਂ ਦਾ ਪਿੱਛਾ ਕੀਤਾ ਅਤੇ ਫਿਲੌਰ ਦਾਣਾ ਮੰਡੀ (Phillaur Dana Mandi) ਵਿੱਚ ਜਾ ਕੇ ਦੋਵੇਂ ਪਾਰਟੀਆਂ ਆਪਸ ਵਿੱਚ ਫਿਰ ਭਿੜ ਗਈਆ। ਇਹ ਲੜਾਈ ਇੱਥੇ ਹੀ ਖ਼ਤਮ ਨਹੀਂ ਹੋਈ, ਸਗੋਂ ਦੋਵਾਂ ਧਿਰਾਂ ਨੇ ਆਪਣੇ-ਆਪਣੇ ਸਾਥੀਆਂ ਨੂੰ ਸਿਵਲ ਹਸਪਤਾਲ ਫਿਲੌਰ (Civil Hospital Phillaur) ਵਿਖੇ ਸੱਦ ਲਿਆ। ਜਿਸ ਕਾਰਨ ਸਿਵਲ ਹਸਪਤਾਲ ਦਾ ਮਾਹੌਲ ਤਨਾਵਪੂਰਣ ਹੋ ਗਿਆ।
ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਿਸ ਨੂੰ ਵੇਖ ਕਿ ਕੁਝ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਇਸ ਮੌਕੇ ਪਹੁੰਚੇ ਪੁਲਿਸ (Police) ਨੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਪੁਲਿਸ (Police) ਨੇ ਮੌਕੇ ਤੋਂ ਇੱਕ ਕਾਰ ਵੀ ਬਰਮਾਦ ਕੀਤੀ ਹੈ। ਜਿਸ ਵਿੱਚ ਮੁਲਜ਼ਮਾਂ ਨੇ ਹਥਿਆਰ ਰੱਖੇ ਹੋਏ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਗੋਵਿੰਦਰ ਸਿੰਘ ਜਾਂਚ ਅਫ਼ਸਰ ਨੇ ਦੱਸਿਆ ਕਿ ਇਹ ਸਾਰਾ ਝਗੜਾ ਪੁਰਾਣੀ ਰੰਜਿਸ਼ ਦੇ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਦੋਵਾਂ ਪਾਰਟੀਆਂ ਦੇ ਲੋਕਾਂ ਦੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।