ਜਲੰਧਰ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਲਈ ਕਈ ਪੁਖ਼ਤਾ ਪ੍ਰਬੰਧ ਕੀਤੇ ਹਨ। ਦੱਸ ਦੇਈਏ ਕਿ ਪੰਜਾਬ 'ਚ ਕੋਰੋਨਾ ਨੂੰ ਰੋਕਣ ਲਈ ਪੰਜਾਬ ਪੁਲਿਸ ਨੇ ਇੱਕ ਅਹਿਮ ਭੂਮਿਕਾ ਨਿਭਾਈ ਹੈ। 22 ਮਾਰਚ ਤੋਂ ਲੈ ਕੇ ਹੁਣ ਤੱਕ ਲਗਾਤਾਰ ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਮੁਲਾਜ਼ਮ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਨਿਭਾ ਰਹੇ ਹਨ। ਜ਼ਿਕਰਯੋਗ ਹੈ ਡਿਊਟੀ ਦੌਰਾਨ ਪੰਜਾਬ ਪੁਲਿਸ ਦੇ 3 ਮੁਲਾਜ਼ਮਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਚੁੱਕੀ ਹੈ।
ਅਕਸ਼ੇ ਕੁਮਾਰ ਨੇ ਪੰਜਾਬ ਪੁਲਿਸ ਨੂੰ ਭੇਟ ਕੀਤੀਆਂ ਸਮਾਰਟ ਘੜੀਆਂ
ਕੋਰੋਨਾ ਮਹਾਂਮਾਰੀ ਸਕੰਟ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀ ਅਤੇ ਮੁਲਾਜ਼ਮ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਨਿਭਾ ਰਹੇ ਹਨ। ਇਸੇ ਨੂੰ ਧਿਆਨ 'ਚ ਰੱਖਦੇ ਹੋਏ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਨੇ ਜਲੰਧਰ ਪੁਲਿਸ ਨੂੰ 500 ਸਮਾਰਟ ਘੜੀਆਂ ਭੇਟ ਕੀਤੀਆਂ ਹਨ।
ਪੰਜਾਬ ਪੁਲਿਸ ਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਸਿਹਤ ਦਾ ਖ਼ਿਆਲ ਰੱਖਦੇ ਹੋਏ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਨੇ ਜਲੰਧਰ ਪੁਲਿਸ ਨੂੰ 500 ਸਮਾਰਟ ਘੜੀਆਂ ਭੇਟ ਕੀਤੀਆਂ ਹਨ। ਦੱਸਣਯੋਗ ਹੈ ਕਿ ਇਨ੍ਹਾਂ ਘੜੀਆਂ ਦੀ ਸਹਾਇਤਾ ਨਾਲ ਬੁਖ਼ਾਰ ਅਤੇ ਬਲੱਡ ਪ੍ਰੈਸ਼ਰ ਦਾ ਪਤਾ ਲਗਾਇ ਜਾ ਸਕਦਾ ਹੈ। ਇਸ ਦੇ ਨਾਲ ਹੀ ਇਨ੍ਹਾਂ ਘੜੀਆਂ ਨੂੰ ਜਲੰਧਰ ਪੁਲਿਸ ਕੰਟਰੋਲ ਰੂਮ ਨਾਲ ਵੀ ਜੋੜਿਆ ਗਿਆ ਹੈ ਤਾਂ ਜੋ ਲੋੜ੍ਹ ਪੈਣ 'ਤੇ ਸਮੇਂ ਸਿਰ ਪੁਲਿਸ ਮੁਲਾਜ਼ਮ ਦੀ ਮਦਦ ਕੀਤੀ ਜਾ ਸਕੇ।
ਇਸ ਤੋਂ ਇਲਾਵਾ ਅਦਾਕਾਰ ਅਕਸ਼ੇ ਕੁਮਾਰ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਗ਼ੱਲ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨਾਲ ਹੋਈ ਤੇ ਦਿਨਕਰ ਗੁਪਤਾ ਨੇ ਅਦਾਕਾਰ ਨੂੰ ਕੋਰੋਨਾ ਸਕੰਟ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਯਤਨਾਂ ਬਾਰੇ ਦੱਸਿਆ। ਅਦਾਕਾਰ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਕੋਰੋਨਾ ਵਰਗੇ ਹਾਲਾਤ 'ਚ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾ ਰਹੀ ਹੈ ਤੇ ਇਸ ਦੌਰਾਨ ਉਨ੍ਹਾਂ ਦੇ 3 ਮੁਲਾਜ਼ਮ ਕੋਰੋਨਾ ਕਾਰਨ ਮਾਰੇ ਵੀ ਗਏ ਹਨ। ਇਸੇ ਨੂੰ ਦੇਖਦੇ ਹੋਏ ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਆਪਣਾ ਸਲਾਮ ਦਿੰਦੇ ਹੋਏ ਸਮਾਰਟ ਘੜੀਆਂ ਭੇਜੀਆਂ ਹੈ। ਇਸ ਤੋਂ ਇਲਾਵਾ ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅਦਾਕਾਰ ਅਕਸ਼ੇ ਕੁਮਾਰ ਦਾ ਧੰਨਵਾਦ ਕੀਤਾ।