ਪੰਜਾਬ

punjab

ETV Bharat / state

ਜਲੰਧਰ: ਭਰਾ ਨੇ ਭੈਣ ਦਾ ਗੋਲੀ ਮਾਰ ਕੇ ਕੀਤਾ ਕਤਲ - ਜਲੰਧਰ ਕਤਲ

ਜਲੰਧਰ ਦੇ ਰੁੜਕਾ ਕਲਾਂ ਪਿੰਡ ਵਿੱਚ ਇੱਕ ਭਰਾ ਨੇ ਆਪਣੀ ਭੈਣ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।

brother murdered his sister in jalandhar
ਜਲੰਧਰ: ਭਰਾ ਨੇ ਭੈਣ ਦਾ ਗੋਲੀ ਮਾਰ ਕੇ ਕੀਤਾ ਕਤਲ

By

Published : Jul 12, 2020, 1:40 PM IST

ਜਲੰਧਰ: ਗੁਰਾਇਆ ਦੇ ਪਿੰਡ ਰੁੜਕਾ ਕਲਾਂ ਵਿੱਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਰੇਸ਼ਮ ਲਾਲ ਨੇ ਆਪਣੀ ਭੈਣ ਪ੍ਰਦੀਪ ਕੌਰ ਦਾ ਐਤਵਾਰ ਨੂੰ ਤੜਕਸਾਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਕਤਲ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।

ਵੇਖੋ ਵੀਡੀਓ

ਮ੍ਰਿਤਕ ਦੇ ਪਿਤਾ ਗੁਰਪਾਲ ਸਿੰਘ ਵਾਸੀ ਰੁੜਕਾ ਕਲਾਂ ਨੇ ਦੱਸਿਆ ਉਨ੍ਹਾਂ ਦੀ ਕੁੜੀ ਦਾ 3 ਸਾਲ ਪਹਿਲਾਂ ਦੂਜਾ ਵਿਆਹ ਹੋਇਆ ਸੀ ਪਰ ਸਹੁਰੇ ਪਰਿਵਾਰ ਨਾਲ ਸਬੰਧ ਨਾ ਠੀਕ ਹੋਣ ਕਰਕੇ ਉਹ ਪੇਕੇ ਹੀ ਰਹਿੰਦੀ ਸੀ। ਗੁਰਲਾਲ ਸਿੰਘ ਨੇ ਦੱਸਿਆ ਕਿ ਸਵੇਰੇ 4 ਵਜੇ ਦੇ ਕਰੀਬ ਉਨ੍ਹਾਂ ਦੀ ਪਤਨੀ ਨੇ ਦੇਖਿਆ ਕਿ ਪ੍ਰਦੀਪ ਕੌਰ ਦੇ ਸਿਰ ਕੋਲ ਖੂਨ ਪਿਆ ਹੈ ਅਤੇ ਉਸ ਤੋਂ ਬਾਅਦ ਪਤਾ ਲੱਗਿਆ ਕਿ ਰੇਸ਼ਮ ਲਾਲ ਉਸ ਨੂੰ ਗੋਲੀ ਮਾਰ ਕੇ ਫਰਾਰ ਹੋ ਗਿਆ ਹੈ।

ਇਹ ਵੀ ਪੜ੍ਹੋ: ਮੀਂਹ ਕਾਰਨ ਡਿੱਗੀ ਛੱਤ, ਨਵੇ ਵਿਆਹੇ ਜੋੜੇ ਦੀ ਮੌਤ

ਘਟਨਾ ਤੋਂ ਬਾਅਦ ਮੌਕੇ 'ਤੇ ਪੁੱਜੇ ਥਾਣਾ ਗੁਰਾਇਆ ਦੇ ਐਸਐਚਓ ਕੇਵਲ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਨੇ ਉਨ੍ਹਾਂ ਨੂੰ ਇਤਲਾਹ ਦਿੱਤੀ ਸੀ ਕਿ ਉਨ੍ਹਾਂ ਦੇ ਮੁੰਡੇ ਰੇਸ਼ਮ ਲਾਲ ਨੇ ਆਪਣੀ ਭੈਣ ਪ੍ਰਦੀਪ ਕੌਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕੋਈ ਜ਼ਮੀਨ ਵਿੱਚ ਹਿੱਸੇਦਾਰੀ ਨੂੰ ਲੈ ਕੇ ਉਨ੍ਹਾਂ ਦਾ ਝਗੜਾ ਚੱਲਦਾ ਸੀ। ਉਨ੍ਹਾਂ ਕਿਹਾ ਦੋਸ਼ੀ ਖ਼ਿਲਾਫ਼ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details