ਜਲੰਧਰ: ਪੰਜਾਬ ਵਿੱਚ ਹੁਣ ਜ਼ਿਆਦਾਤਰ ਬਾਜ਼ਾਰ ਖੁੱਲ੍ਹਣਗੇ, ਉੱਥੇ ਹੀ ਸਰਕਾਰ ਵੱਲੋਂ ਪਬਲਿਕ ਟਰਾਂਸਪੋਰਟ ਨੂੰ ਚਲਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜੇ ਗੱਲ ਕਰੀਏ ਤਾਂ, ਪੰਜਾਬ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਆਮ ਲੋਕਾਂ ਲਈ ਸ਼ੁਰੂ ਨਹੀਂ ਹੋਈਆਂ ਹਨ। ਉੱਥੇ ਹੀ ਜਲੰਧਰ ਦੇ ਬੱਸ ਅੱਡੇ ਤੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਬੱਸਾਂ ਦੀ ਸੇਵਾਵਾਂ ਸ਼ੁਰੂ ਹੋ ਚੁੱਕੀਆਂ ਹਨ।
ਜਲੰਧਰ ਤੋਂ ਸਵੇਰੇ 5 ਬੱਸਾਂ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈਆਂ ਹਨ। ਇਨ੍ਹਾਂ ਬੱਸਾਂ ਵਿੱਚ ਉਹ ਮਜ਼ਦੂਰ ਸਨ, ਜਿਨ੍ਹਾਂ ਨੇ ਫਤਿਹਗੜ੍ਹ ਸਾਹਿਬ ਤੋਂ ਰੇਲ ਗੱਡੀਆਂ ਵਿੱਚ ਬੈਠ ਕੇ ਅੱਗੇ ਆਪਣੇ ਘਰਾਂ ਤੱਕ ਦਾ ਸਫ਼ਰ ਤੈਅ ਕਰਨਾ ਹੈ। ਇਸ ਦੇ ਨਾਲ ਹੀ ਜਲੰਧਰ ਦੇ ਬੱਸ ਅੱਡੇ ਤੋਂ ਛੇ ਬੱਸਾਂ ਜਲੰਧਰ ਵਿੱਚ ਰਹਿ ਰਹੇ ਮਜ਼ਦੂਰਾਂ ਨੂੰ ਲੈ ਕੇ ਸਹਾਰਨਪੁਰ ਲਈ ਰਵਾਨਾ ਹੋਈਆਂ ਤਾਂ ਕਿ ਇਨ੍ਹਾਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਣ ਵਿੱਚ ਮਦਦ ਮਿਲ ਸਕੇ।