ਜਲੰਧਰ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ(NRI Affairs Minister Kuldeep Dhaliwal) ਨੇ ਅੱਜ ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ‘ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ’ ਪ੍ਰੋਗਰਾਮ ਦੇ ਤਹਿਤ ਐਨ ਆਰ ਆਈ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ.ਪੰਜਾਬੀਆਂ ਦੀ ਸਹੂਲਤ ਲਈ ਨਵੇਂ ਸਾਲ ਵਿੱਚ ਵਿਸ਼ੇਸ਼ ਪਾਲਿਸੀ ਲਿਆਂਦੀ (A special policy is being brought) ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਮਾਮਲਿਆਂ ਦੇ ਹੱਲ ਤੋਂ ਇਲਾਵਾ ਪੰਜਾਬ ਦੇ ਚਹੁੰਪੱਖੀ ਵਿਕਾਸ ਵਿੱਚ ਉਨਾਂ ਨੂੰ ਸਰਗਰਮ ਭਾਈਵਾਲ ਬਣਾਇਆ ਜਾ ਸਕੇ।
ਮਿਲਣੀ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ (The issue of migrant Punjabis) ਨੂੰ ਪੂਰੀ ਗੰਭੀਰਤਾ ਨਾਲ ਲੈ ਕੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਅੱਜ ਇਸ ਦਿਸ਼ਾ ਵਿੱਚ ਇਕ ਵੱਡਾ ਕਦਮ ਪੁੱਟਿਆ ਗਿਆ ਹੈ ਭਵਿੱਖ ਵਿੱਚ ਜਿਸ ਦੇ ਸਾਰਥਕ ਅਤੇ ਉਸਾਰੂ ਸਿੱਟੇ ਨਿਕਲਣਗੇ। ਪ੍ਰਵਾਸੀ ਪੰਜਾਬੀਆਂ ਵਲੋਂ ਇਸ ਉਪਰਾਲੇ ਪ੍ਰਤੀ ਦਿਖਾਏ ਉਤਸ਼ਾਹ ਉੱਤੇ ਖੁਸ਼ੀ ਜਾਹਿਰ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਨ.ਆਰ.ਆਈ. ਪੰਜਾਬੀਆਂ ਨਾਲ ਸਮੇਂ-ਸਮੇਂ ਸਿਰ ਸਲਾਹ ਮਸ਼ਵਰਾ ਕਰਕੇ ਵਿਦੇਸ਼ਾਂ ਵਿੱਚ ਉਨ੍ਹਾਂ ਨੂੰ ਵੀਜ਼ਾ ਸਮੱਸਿਆਵਾਂ ਦੇ ਹੱਲ ਲਈ ਕੇਂਦਰ ਸਰਕਾਰ ਨਾਲ ਵਿਚਾਰਿਆ ਜਾਵੇਗਾ ।
ਐਨ.ਆਰ.ਆਈ.ਪੰਜਾਬੀਆਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ (Support of expatriate Punjabis) ਦੇ ਨਾਲ ਸੂਬੇ ਅੰਦਰ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਕੇਸਾਂ ਦੀ ਸੁਣਵਾਈ ਵਿੱਚ ਤੇਜ਼ੀ: ਪ੍ਰਵਾਸੀ ਪੰਜਾਬੀਆਂ ਦੇ ਕੋਰਟ ਕੇਸਾਂ ਦੀ ਸੁਣਵਾਈ (Hearing of court cases of migrant Punjabis) ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਪ੍ਰਵਾਸੀ ਪੰਜਾਬੀਆਂ ਨੂੰ ਕਾਨੂੰਨੀ ਸਹਾਇਤਾ ਲਈ ਟੀਮਾਂ ਮੁਹੱਈਆ ਕਰਵਾਈਆਂ ਜਾਣਗੀਆਂ ਜੋ ਉਨ੍ਹਾਂ ਨੂੰ ਸਮੇਂ-ਸਮੇਂ ਸਿਰ ਲੋੜੀਂਦੀ ਜਾਣਕਾਰੀ ਅਤੇ ਦਿਸ਼ਾ ਬਾਰੇ ਦੱਸ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਨ.ਆਰ.ਆਈਜ਼ ਦੇ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ (Special fast track courts) ਸਥਾਪਿਤ ਕਰਨ ਲਈ ਪੂਰੀ ਚਾਰਾਜੋਈ ਕੀਤੀ ਜਾਵੇਗੀ ਤਾਂ ਜੋ ਪ੍ਰਵਾਸੀ ਪੰਜਾਬੀਆਂ ਦੇ ਮਾਮਲੇ ਘੱਟੋ-ਘੱਟ ਸਮੇਂ ਵਿੱਚ ਨਿਪਟਾਏ ਜਾ ਸਕਣ ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਬੱਚ ਸਕੇ।