ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਰਤਾਰਪੁਰ ਵਿਖੇ ਵਿਸ਼ਵ ਪੱਧਰੀ ਜੰਗ-ਏ-ਆਜ਼ਾਦੀ ਮੈਮੋਰੀਅਲ ਦੇ ਤੀਜੇ ਪੜਾਅ ਦਾ ਉਦਘਾਟਨ ਕੀਤਾ। ਉਦਘਾਟਨ ਲਈ ਲਾਇਆ ਗਿਆ ਯਾਦਗਾਰੀ ਚਿੰਨ੍ਹ ਪੱਥਰ ਦੀ ਬਜਾਏ ਸਟੀਲ ਦਾ ਸੀ ਜਿਸ ਨੂੰ 2 ਭਾਸ਼ਾਵਾਂ, ਪੰਜਾਬੀ ਅਤੇ ਅੰਗਰੇਜ਼ੀ ਵਿੱਚ ਤਿਆਰ ਕੀਤਾ ਗਿਆ ਸੀ। ਉਦਘਾਟਨੀ ਚਿੰਨ੍ਹ 'ਤੇ ਕਿਸੇ ਵਿਸ਼ੇਸ਼ ਵਿਅਕਤੀ ਦਾ ਨਾਂਅ ਵੀ ਦਰਜ ਨਹੀਂ ਕੀਤਾ ਗਿਆ।
ਜੰਗ-ਏ-ਆਜ਼ਾਦੀ ਮੈਮੋਰੀਅਲ ਦੇ ਤੀਜੇ ਪੜਾਅ ਦਾ ਕੈਪਟਨ ਨੇ ਕੀਤਾ ਉਦਘਾਟਨ - ਜੰਗ ਏ ਆਜ਼ਾਦੀ ਮੈਮੋਰੀਅਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਵਿਖੇ ਵਿਸ਼ਵ ਪੱਧਰੀ ਜੰਗ-ਏ-ਆਜ਼ਾਦੀ ਮੈਮੋਰੀਅਲ ਦੇ ਤੀਜੇ ਪੜਾਅ ਦਾ ਉਦਘਾਟਨ ਕੀਤਾ।
ਫ਼ੋਟੋ
ਦੱਸਣਯੋਗ ਹੈ ਕਿ ਬੀਤੇ ਸਾਲ ਮਾਰਚ ਮਹੀਨੇ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਦੇ ਦੂਜੇ ਪੜਾਅ ਨੂੰ ਰਾਸ਼ਟਰ ਨੂੰ ਸਮਰਪਿਤ ਕਰਦਿਆਂ ਕੈਪਟਨ ਵੱਲੋਂ ਤੀਜੇ ਪੜਾਅ ਨੂੰ ਮੁਕੰਮਲ ਕਰਨ ਲਈ 25 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਸੀ। ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਸੁਝਾਅ ਦਿੱਤਾ ਸੀ ਕਿ ਰਾਸ਼ਟਰ ਲਈ ਨਿਸ਼ਕਾਮ ਸੇਵਾ ਕਰਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬ ਦੇ ਸਾਰੇ ਆਜ਼ਾਦੀ ਘੁਲਾਟੀਆਂ ਦੇ ਨਾਂਅ ਇਸ ਯਾਦਗਾਰ 'ਤੇ ਉਕਰੇ ਜਾਣ ਜੋ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਾਰਤੀ ਆਜ਼ਾਦੀ ਸੰਘਰਸ਼ ਦੇ ਅਡੋਲ ਜਜ਼ਬੇ ਬਾਰੇ ਪ੍ਰੇਰਿਤ ਕਰਦਾ ਰਹੇਗਾ।
Last Updated : Aug 15, 2019, 3:37 PM IST