ਜਲੰਧਰ: ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਜਲੰਧਰ ਵਿੱਚ 2016 ਨਵਾਂਸ਼ਹਿਰ ਪੁਲਿਸ ਵੱਲੋਂ 3 ਸਿੱਖ ਨੌਜਵਾਨਾਂ ਉਤੇ UAPA ਦੇ ਅਧੀਨ litrature ਦੇ ਅਧਾਰ ਤੇ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਸਜਾ ਨੂੰ ਗਲਤ ਦੱਸਿਆ। ਖਹਿਰਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਸਿਰਫ਼ litrature ਦੇ ਆਧਾਰ ਤੇ ਦੇਸ਼ ਦ੍ਹੋਹ ਦਾ ਮਾਮਲਾ ਦਰਜ ਕਰ ਕੇ ਉਨ੍ਹਾਂ 3 ਸਿੱਖ ਨੌਜਵਾਨਾਂ ਨੂੰ ਉਮਰ ਕੈਦ ਹੋ ਚੁੱਕੀ ਹੈ। ਉਨ੍ਹਾਂ ਕਿਹੀ ਕਿ ਉਹ ਨੌਜਵਾਨ ਬਹੁਤ ਹੀ ਗਰੀਬ ਪਰਿਵਾਰਾਂ ਨਾਲ ਸੰਬੰਧ ਰੱਖਦੇ ਹਨ ਜਿਸ ਕਾਰਨ ਉਹ ਆਪਣੇ ਲਈ ਵਕੀਲ ਵੀ ਨਹੀਂ ਕਰ ਸਕਦੇ।
ਉਨ੍ਹਾਂ ਕਿਹਾ ਕਿ ਉਹ 5 ਸਾਲ ਤੋਂ ਨਾਭਾ ਜੇਲ ਵਿੱਚ ਬੰਦ ਹਨ ਜਿਨ੍ਹਾਂ ਦਾ ਕਸੂਰ ਸਿਰਫ਼ litratur ਦੇ ਆਧਾਰ ਤੇ ਉਮਰ ਕੈਦ ਦੀ ਸਜਾ ਸੁਣਾ ਦਿੱਤੀ ਗਈ ਹੈ। ਖਹਿਰਾ ਨੇ ਬਾਦਲ ਪਰਿਵਾਰ ਤੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਬਾਦਲ ਪਰਿਵਾਰ ਦੀ ਇਹ ਇੱਕ ਸ਼ਰਮਨਾਕ ਕਰਤੂਤ ਹੈ ਕਿ ਉਨ੍ਹਾਂ ਨੇ ਇਸ ਤਰ੍ਹਾਂ 2 ਸਿੱਖ ਨੌਜਵਾਨਾਂ ਨੂੰ ਇਸ ਤਰ੍ਹਾਂ ਉਮਕ ਕੈਦ ਦੀ ਸਜਾ ਸੁਣਵਾਈ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਕਹਿੰਦਾ ਹੈ ਕਿ ਬਾਦਲ ਪਰਿਵਾਰ ਦਾਅਵੇ ਕਰਦਾ ਹੈ ਕਿ ਉਹ ਸਿੱਖਾਂ ਲਈ ਹਮੇਸ਼ਾਂ ਖੜੇ ਹਨ ਪਰ ਇਸ ਵਿੱਚ ਉਹ ਕਿਉਂ ਨਹੀਂ ਕੁਝ ਬੋਲੇ।