ਜਲੰਧਰ : ਅੱਜ ਦੇਸ਼ ਭਰ 'ਚ ਲੋਕ ਹੋਲੀ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਸ਼ਰਧਾ ਭਾਵ ਨਾਲ ਮਨਾ ਰਹੇ ਹਨ। ਜਿੱਥੇ ਇੱਕ ਪਾਸੇ ਲੋਕ ਆਪਣੇ ਘਰਾਂ 'ਚ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ, ਦੋਸਤਾਂ ਨੂੰ ਰੰਗ ਲਗਾ ਕੇ ਹੋਲੀ ਖੇਡ ਰਹੇ ਹਨ। ਉਥੇ ਹੀ ਦੂਜੇ ਪਾਸੇ ਭਾਰੀ ਗਿਣਤੀ ਵਿੱਚ ਸ਼ਰਧਾਲੂ ਮੰਦਰਾਂ ਵਿੱਚ ਰੰਗਾਂ ਦੇ ਇਸ ਤਿਉਹਾਰ ਨੂੰ ਮਨਾ ਰਹੇ ਹਨ।
ਮੰਦਰਾਂ 'ਚ ਧੂਮ-ਧਾਮ ਨਾਲ ਮਨਾਇਆ ਹੋਲੀ ਦਾ ਤਿਉਹਾਰ - Celebration
ਅੱਜ ਹੋਲੀ ਦਾ ਤਿਉਹਾਰ ਪੂਰੇ ਦੇਸ਼ ਵਿੱਚ ਬੜੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਜਲੰਧਰ ਵਿੱਚ ਵੀ ਹੋਲੀ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਲੋਕ ਮੰਦਰਾਂ ਵਿੱਚ ਜਾ ਕੇ ਇਸ ਤਿਉਹਾਰ ਨੂੰ ਮਨਾ ਰਹੇ ਹਨ ।
ਅਜਿਹਾ ਹੀ ਨਜ਼ਾਰਾ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਦੇ ਗੀਤਾ ਮੰਦਰ ਵਿਖੇ ਵੇਖਣ ਨੂੰ ਮਿਲਿਆ। ਇਥੇ ਸਵੇਰ ਤੋਂ ਹੀ ਸ਼ਰਧਾਲੂ ਵੱਡੀ ਗਿਣਤੀ ਵਿੱਚ ਮੰਦਰ ਵਿੱਚ ਇਸ ਤਿਉਹਾਰ ਨੂੰ ਮਣਾਉਣ ਲਈ ਪੁਜ ਰਹੇ ਹਨ। ਲੋਕਾਂ ਨੇ ਮੰਦਿਰ ਵਿੱਚ ਮੰਦਿਰ ਦੇ ਪੁਜਾਰੀਆਂ ਅਤੇ ਸਟਾਫ਼ ਨਾਲ ਖੂਬ ਹੋਲੀ ਖੇਡੀ । ਜਲੰਧਰ ਦੇ ਇਸ ਮੰਦਿਰ ਦਾ ਨਜ਼ਾਰਾ ਦੇਖਣ ਨੂੰ ਹੀ ਬਣਦਾ ਹੈ ।
ਮੰਦਰ ਦੇ ਪੁਜਾਰੀ ਨੇ ਦੱਸਿਆ ਕਿ ਇਥੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਤਿਉਹਾਰ ਨੂੰ ਮਨਾਉਣ ਆਉਂਦੇ ਹਨ। ਮੰਦਰ ਆ ਕੇ ਲੋਕ ਭਗਵਾਨ ਕ੍ਰਿਸ਼ਨ ਦੇ ਨਾਲ ਹੋਲੀ ਖੇਡਦੇ ਹਨ ਅਤੇ ਆਈ ਹੋਈ ਸੰਗਤ ਇੱਕ ਦੂਜੇ ਨੂੰ ਰੰਗ ਲਗਾ ਕੇ ਖਸ਼ੀ ਅਤੇ ਸ਼ਰਧਾ ਭਾਵ ਨਾਲ ਹੋਲੀ ਮਨਾ ਰਹੇ ਹਨ।