ਜਲੰਧਰ:ਕੇਂਦਰਸਰਕਾਰ ਵੱਲੋਂ ਜਿੱਥੇ ਕੱਲ੍ਹ ਸਿੱਧੂ ਮੂਸੇਵਾਲਾ ਦੇ ਐੱਸ.ਵਾਈ.ਐੱਲ. ਗਾਣੇ (Sidhu Musewala's SYL Songs) ਨੂੰ ਯੂ ਟਿਊਬ ਤੋਂ ਹਟਾ ਦਿੱਤਾ ਗਿਆ, ਉਹ ਦੇ ਦੂਸਰੇ ਪਾਸੇ ਇੱਕ ਵੱਡਾ ਕਦਮ ਉਠਾਉਂਦੇ ਹੋਏ ਕਿਸਾਨ ਅੰਦੋਲਨ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਬਣਾਏ ਗਏ ਟਵਿਟਰ ਹੈਂਡਲ ਟਰੈਕਟਰ ਟੂ ਟਵਿੱਟਰ (Twitter handle tractor to twitter) ਨੂੰ ਵੀ ਬੈਨ ਕਰ ਦਿੱਤਾ ਗਿਆ। ਕੇਂਦਰ ਸਰਕਾਰ (Central Government) ਵੱਲੋਂ ਕਿਸਾਨ ਜਥੇਬੰਦੀਆਂ ਦੇ ਟਵਿਟਰ ਹੈਂਡਲ ਨੂੰ ਬੈਨ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਇਸ ‘ਤੇ ਤਿੱਖੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ।
ਇਸ ਬਾਰੇ ਗੱਲ ਕਰਦੇ ਹੋਏ ਕਿਸਾਨ ਆਗੂ ਮੁਕੇਸ਼ ਚੰਦਰ (Farmer leader Mukesh Chandra) ਨੇ ਕਿਹਾ ਕਿ ਕੇਂਦਰ ਸਰਕਾਰ (Central Government) ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਇੱਕ ਪਾਸੇ ਜਿੱਥੇ ਸਰਕਾਰ ਵੱਲੋਂ ਪਹਿਲੇ ਸਿੱਧੂ ਮੂਸੇਵਾਲਾ ਦੇ ਗਾਣੇ ਐੱਸ.ਵਾਈ.ਐੱਲ. ਨੂੰ ਯੂ ਟਿਊਬ ਤੋਂ ਹਟਾਇਆ ਗਿਆ। ਇਸ ਦੇ ਨਾਲ-ਨਾਲ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਬਣਾਏ ਗਏ ਟਵਿੱਟਰ ਹੈਂਡਲ ਟਰੈਕਟਰ ਟਵਿੱਟਰ ਅਤੇ ਹੋਰ ਅਕਾਊਂਟ ਵੀ ਬੰਦ ਕਰਵਾ ਦਿੱਤੇ ਗਏ ਹਨ।