ਜਲੰਧਰ: ਸੂਬੇ 'ਚ ਪਿਛਲੇ ਲੰਬੇ ਸਮੇਂ ਤੋਂ ਪਨਬੱਸ ਅਤੇ ਪੀਆਰਟੀਸੀ ਮੁਲਾਜਮਾਂ (PUNBUS and PRTC employees) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲਾਂ ਕੀਤੀਆਂ ਜਾ ਰਹੀਆਂ ਹਨ। ਪਨਬੱਸ ਅਤੇ ਪੀਆਰਟੀਸੀ ਮੁਲਾਜਮਾਂ ਵੱਲੋਂ ਬੱਸਾਂ ਬੰਦ ਕਰ ਹੜਤਾਲ ਲਗਾਤਾਰ ਜਾਰੀ ਹੈ। ਪੀਆਰਟੀਸੀ ਮੁਲਾਜ਼ਮਾਂ (PRTC employees) ਵੱਲੋਂ ਸਰਕਾਰ ਖਿਲਾਫ਼ ਭੜਾਸ ਕੱਢਦੇ ਹੋਏ ਟਰਾਂਸਪੋਰਟ ਮਾਫੀਆ (Transport mafia) ਬੰਦ ਕਰਨ , ਠੇਕੇਦਾਰੀ ਸਿਸਟਮ ਬੰਦ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਸਰਕਾਰੀ ਬੱਸਾਂ ਦਾ ਪ੍ਰਬੰਧ ਕਰਨ ਅਤੇ ਪੱਕੀ ਭਰਤੀ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਹੈ।
ਇਹਨਾਂ ਸਾਰੀਆਂ ਮੰਗਾਂ ਨੂੰ ਲੈ ਕੇ ਕਈ ਸਾਲਾਂ ਤੋਂ ਠੇਕੇਦਾਰੀ ਸਿਸਟਮ ਵਿੱਚ ਕੰਮ ਕਰ ਰਹੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੇ ਵੱਲੋਂ ਪੰਜਾਬ ਸਰਕਾਰ (Government of Punjab) ਨੂੰ ਦਿੱਤੇ ਗਏ ਤਹਿ ਪ੍ਰੋਗਰਾਮ ਦੇ ਤਹਿਤ 6 ਸਿਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਹੋਈ ਹੈ।
ਜਿਸਦੇ ਚੱਲਦੇ ਪੀਆਰਟੀਸੀ ਦੇ ਪਨਬੱਸ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹਲਕਾ ਕੈਂਟ ਦੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ (Constituency Kent MLA Pargat Singh) ਦੇ ਘਰ ਦਾ ਘਿਰਾਓ ਕੀਤਾ ਗਿਆ। ਜਿਸ ਦੇ ਬਾਰੇ ਕਾਂਟਰੈਕਟ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਆਉਣ ਵਾਲੀ 14 ਤਰੀਕ ਦੀ ਕੈਬਨਿਟ ਦੀ ਮੀਟਿੰਗ ਵਿੱਚ ਸਾਡੀਆਂ ਮੰਗਾਂ ਦਾ ਹੱਲ ਕੀਤੀ ਜਾਵੇਗਾ ਜੇਕਰ ਅਜਿਹਾ ਨਹੀਂ ਹੁੰਦਾ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।