ਲੋਕ ਸਭਾ ਉਮੀਦਵਾਰ ਚਰਨਜੀਤ ਅਟਵਾਲ ਨਾਲ ਖ਼ਾਸ ਗੱਲਬਾਤ
ਸ਼੍ਰੋਮਣੀ ਅਕਾਲੀ ਦਲ ਵੱਲੋਂ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਟਵਾਲ ਨੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਬੈਠਕਾਂ ਦਾ ਦੌਰ ਕੀਤਾ ਸ਼ੁਰੂ।
ਲੋਕ ਸਭਾ ਉਮੀਦਵਾਰ ਚਰਨਜੀਤ ਅਟਵਾਲ ਨਾਲ ਖ਼ਾਸ ਗੱਲਬਾਤ
ਜਲੰਧਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਟਵਾਲ ਨੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਬੈਠਕਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ।
ਇਸੇ ਤਹਿਤ ਸਾਬਕਾ ਵਿਧਾਨ ਸਭਾ ਸਪੀਕਰ ਅਟਵਾਲ ਨੇ ਜਲੰਧਰ ਦੇ ਕਾਦੀਆਂ ਵਿਕੇ ਅਕਾਲੀ ਦਲ ਵਰਕਰਾਂ ਨਾਲ ਬੈਠਕ ਕੀਤੀ। ਇਸ ਮੌਕੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦਿਆਂ ਅਟਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਦੇਸ਼ ਦੇ ਇੱਕ ਅਜਿਹੇ ਪ੍ਰਧਾਨ ਮੰਤਰੀ ਹਨ ਜੋ ਦੇਸ਼ ਨੂੰ ਨਵੀਂ ਬੁਲੰਦੀਆਂ 'ਤੇ ਲੈ ਕੇ ਗਏ ਹਨ ਜਿਸ ਕਾਰਨ ਪੰਜਾਬ ਦੇ ਲੋਕ ਅਕਾਲੀ-ਭਾਜਪਾ ਨੂੰ ਵੋਟ ਪਾਉਣਗੇ।
ਇਸ ਤੋਂ ਇਲਾਵਾ ਟਕਸਾਲੀ ਆਗੂਆਂ ਵੱਲੋਂ ਵੱਖਰਾ ਅਕਾਲੀ ਦਲ ਬਣਾਏ ਜਾਣ 'ਤੇ ਅਟਵਾਲ ਨੇ ਕਿਹਾ ਕਿ ਇਸ ਦਾ ਕੋਈ ਅਸਰ ਨਹੀਂ ਪਵੇਗਾ ਤੇ ਅਸਲੀ ਅਕਾਲੀ ਦਲ ਇੱਕੋ ਹੀ ਹੈ ਜਿਸ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਹਨ।