ਜਲੰਧਰ:ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਸਤਿਕਾਰ ਕਮੇਟੀ (satakr Committee) ਵੱਲੋਂ ਜਲੰਧਰ ਦੀ ਗੁਰੂ ਨਾਨਕ ਦੇਵ ਜ਼ਿਲ੍ਹਾ ਲਾਇਬ੍ਰੇਰੀ (Library) ਵਿੱਚ ਅਚਾਨਕ ਪਹੁੰਚਕੇ ਚੈਕਿੰਗ ਕੀਤੀ ਗਈ। ਸਤਿਕਾਰ ਕਮੇਟੀ ਵੱਲੋਂ ਇਲਜ਼ਾਮ ਲਗਾਏ ਗਏ ਕਿ ਧਾਰਮਿਕ ਗ੍ਰੰਥ ਦੀ ਬਾਣੀ ਤੋਂ ਬਣੀਆਂ ਪੁਸਤਕਾਂ ਦੀ ਸਾਂਭ ਸੰਭਾਲ ਸਹੀ ਤਰੀਕੇ ਨਾਲ ਨਹੀਂ ਕੀਤੀ ਜਾ ਰਹੀ। ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਇਸ ਦੀ ਸਖ਼ਤ ਸ਼ਬਦਾਂ ਦੇ ਵਿੱਚ ਨਿੰਦਿਆ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਵੇਖ ਨੂੰ ਉਨ੍ਹਾਂ ਨੂੰ ਡੂੰਘੀ ਠੇਸ ਪਹੁੰਚੀ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇੱਥੇ ਹੋਰ ਵੀ ਵੱਖ ਵੱਖ ਧਰਮਾਂ ਨਾਲ ਸਬੰਧਿਤ ਕਿਤਾਬਾਂ ਰੱਖੀਆਂ ਹੋਈਆਂ ਹਨ ਤੇ ਉਨ੍ਹਾਂ ਦੀ ਸਾਂਭ ਸੰਭਾਲ ਵੀ ਸਹੀ ਤਰੀਕੇ ਦੇ ਨਾਲ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ:ਨਵਾਬ ਮਲਿਕ ਨੇ ਵਾਨਖੇੜੇ ਵਿਰੁੱਧ ਲਗਾਏ ਤਾਜਾ ਦੋਸ਼