ਜਲੰਧਰ :ਜਲੰਧਰ ਦੇ ਥਾਣਾ ਨੰਬਰ ਤਿੱਨ ਦੀ ਪੁਲੀਸ ਦੇ ਮੁਖੀ ਐੱਸ.ਆਈ ਮੁਕੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਜਲੰਧਰ ਦੇ ਭਗਤ ਸਿੰਘ ਚੌਕ ਤੋਂ ਲੈ ਕੇ ਜਲੰਧਰ ਦੇ ਰੇਲਵੇ ਸਟੇਸ਼ਨ ਤੇ ਆ ਰਹੀਆਂ ਸਵਾਰੀਆਂ ਦੇ ਸਾਮਾਨ ਅਤੇ ਆਸ ਪਾਸ ਸ਼ੱਕੀ ਵਿਅਕਤੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਨੰਬਰ ਤਿੰਨ ਦੇ ਪ੍ਰਭਾਵੀ ਮੁਕੇਸ਼ ਕੁਮਾਰ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਜਲੰਧਰ ਦੇ ਰੇਲਵੇ ਸਟੇਸ਼ਨ ਜੋ ਕਿ ਕਾਫੀ ਭੀੜ ਭਾੜ ਵਾਲੀ ਥਾਂ ਹੈ। ਉਥੇ ਜਲੰਧਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ।