ਪੰਜਾਬ

punjab

ETV Bharat / state

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਸਮੂਹ ਖਾਦ ਵਿਕਰੇਤਾਵਾਂ ਨੂੰ ਚਿਤਾਵਨੀ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (Department of Farmer Welfare) ਵੱਲੋਂ ਸਮੂਹ ਖਾਦ ਹੋਲਸੇਲ ਵਿਕਰੇਤਾਵਾਂ ਦੀ ਮੀਟਿੰਗ ਮੁੱਖ ਖੇਤੀਬਾੜੀ ਅਫ਼ਸਰ (Chief Agriculture Officer) ਡਾ. ਸੁਰਿੰਦਰ ਸਿੰਘ ਵੱਲੋਂ ਕਰਕੇ ਖਾਦਾਂ ਦੀ ਸੇਲ ਸਟਾਕ ਦਾ ਰਿਵੀਊ ਕੀਤਾ ਗਿਆ।

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਸਮੂਹ ਖਾਦ ਵਿਕਰੇਤਾਵਾਂ ਨੂੰ ਚਿਤਾਵਨੀ
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਸਮੂਹ ਖਾਦ ਵਿਕਰੇਤਾਵਾਂ ਨੂੰ ਚਿਤਾਵਨੀ

By

Published : Mar 1, 2022, 2:26 PM IST

ਜਲੰਧਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (Department of Farmer Welfare) ਵੱਲੋਂ ਸਮੂਹ ਖਾਦ ਹੋਲਸੇਲ ਵਿਕਰੇਤਾਵਾਂ ਦੀ ਮੀਟਿੰਗ ਮੁੱਖ ਖੇਤੀਬਾੜੀ ਅਫ਼ਸਰ (Chief Agriculture Officer) ਡਾ. ਸੁਰਿੰਦਰ ਸਿੰਘ ਵੱਲੋਂ ਕਰਕੇ ਖਾਦਾਂ ਦੀ ਸੇਲ ਸਟਾਕ ਦਾ ਰਿਵੀਊ ਕੀਤਾ ਗਿਆ।

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਸਮੂਹ ਖਾਦ ਵਿਕਰੇਤਾਵਾਂ ਨੂੰ ਚਿਤਾਵਨੀ

ਉਨ੍ਹਾਂ ਸਮੂਹ ਖਾਦ ਵਿਕਰੇਤਾਵਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਕਿਸਾਨਾਂ ਨੂੰ ਖਾਦ ਦੀ ਵੰਡ ਇਕਸਾਰ ਕੀਤੀ ਜਾਵੇ। ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਫ਼ਸਰਾਂ (Agriculture Officer) ਨੂੰ ਇਸ ਸਬੰਧੀ ਤੁਰੰਤ ਧਿਆਨ ਦਿੰਦੇ ਹੋਏ ਕਿਸਾਨਾਂ ਨਾਲ ਰਾਬਤਾ ਕਰਦੇ ਹੋਏ ਚੈਕਿੰਗ ਤੇਜ਼ ਕਰਨ ਅਤੇ ਸੈਂਪਲਿੰਗ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਜੇਕਰ ਡੀਲਰਾਂ ਵਿਰੁੱਧ ਅਜਿਹੀ ਸ਼ਿਕਾਇਤ ਆਉਂਦੀ ਹੈ ਤਾਂ ਤੁਰੰਤ ਕਾਰਵਾਈ ਕਰਕੇ ਉਨ੍ਹਾਂ ਨੂੰ ਲਿਖਤੀ ਕਾਰਵਾਈ ਲਈ ਲਿਖਿਆ ਜਾਵੇ ਤਾਂ ਜੋ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਖਾਦਾਂ ਦੇ ਰੈਕ ਲਗਾਤਾਰ ਲੋੜ ਅਨੁਸਾਰ ਲੱਗ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਘਾਟ ਨਹੀਂ ਆਉਣ ਦਿੱਥੀ ਜਾਵੇਗੀ।

ਕਿਸਾਨਾਂ ਨੂੰ ਬੇਨਤੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਆਪਣੀ ਫ਼ਸਲ ਦਾ ਸਮੇਂ-ਸਮੇਂ ‘ਤੇ ਨਿਰੀਖਣ ਕਰਵਾਉਣ ਤਾਂ ਜੋ ਪੀਲੀ ਕੁੰਗੀ ਜਾਂ ਹੋਰ ਕਿਸੇ ਕੀੜੇ ਮਕੌੜੇ ਜਾਂ ਬਿਮਾਰੀ ਦਾ ਸਮੇਂ ਸਿਰ ਪਤਾ ਲੱਗ ਸਕੇ।ਇਹ ਵੀ ਪੜ੍ਹੋ:ਯੂਕਰੇਨ ’ਚ ਫਸੇ ਵਿਦਿਆਰਥੀਆਂ ਲਈ ਦਲਜੀਤ ਚੀਮਾ ਨੇ ਕੀਤੀ ਕੇਂਦਰ ਸਰਕਾਰ ਨੂੰ ਅਪੀਲ

ABOUT THE AUTHOR

...view details