ਪੰਜਾਬ

punjab

By

Published : Feb 18, 2023, 6:34 PM IST

ETV Bharat / state

Maha Shivratri 2023: ਸੀਐੱਮ ਭਗਵੰਤ ਸਿੰਘ ਮਾਨ ਨੇ ਮਹਾਂ ਸ਼ਿਵਰਾਤਰੀ ਮੌਕੇ ਵੱਖ-ਵੱਖ ਸ਼ਕਤੀਪੀਠਾਂ ਵਿਖੇ ਟੇਕਿਆ ਮੱਥਾ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਸ਼ਕੀਤਪੀਠ ਸ੍ਰੀ ਦੇਵੀ ਤਲਾਬ ਮੰਦਰ ਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਨੀਵਾਰ ਬਾਅਦ ਦੁਪਹਿਰ ਇਹਨਾਂ ਮੰਦਿਰਾਂ ਵਿੱਚ ਮੱਥਾ ਟੇਕਣ ਲਈ ਪੁੱਜੇ ਅਤੇ ਮਹਾ ਸ਼ਿਵਰਾਤਰੀ ਦੇ ਤਿਉਹਾਰ (Maha Shivratri 2023) ਦੀਆਂ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆ।

Maha Shivratri 2023
Maha Shivratri 2023

ਜਲੰਧਰ: ਦੇਸ਼ ਵਿੱਚ ਜਿੱਥੇ ਅੱਜ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉੱਥੇ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਸ਼ਕੀਤਪੀਠ ਸ੍ਰੀ ਦੇਵੀ ਤਲਾਬ ਮੰਦਰ ਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖੁਸ਼ਹਾਲੀ ਦੀ ਅਰਦਾਸੀ ਕੀਤੀ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਨੀਵਾਰ ਬਾਅਦ ਦੁਪਹਿਰ ਇਹਨਾਂ ਮੰਦਿਰਾਂ ਵਿੱਚ ਮੱਥਾ ਟੇਕਣ ਲਈ ਪੁੱਜੇ ਅਤੇ ਮਹਾ ਸ਼ਿਵਰਾਤਰੀ ਦੇ ਤਿਉਹਾਰ (Maha Shivratri 2023) ਦੀਆਂ ਪੰਜਾਬ ਵਾਸੀਆਂ ਨੂੰ ਵਧਾਈਆਂ ਦਿੱਤੀਆ।

ਮਹਾ ਸ਼ਿਵਰਾਤਰੀ ਦਾ ਤਿਉਹਾਰ ਲੋਕਾਂ ਨੂੰ ਸੱਚ ਦੀ ਪ੍ਰਾਪਤੀ ਲਈ ਯਤਨਸ਼ੀਲ:-ਇਸ ਦੌਰਾਨ ਹੀ ਗੱਲਬਾਤ ਕਰਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾ ਸ਼ਿਵਰਾਤਰੀ ਦਾ ਤਿਉਹਾਰ ਲੋਕਾਂ ਨੂੰ ਸੱਚ ਦੀ ਪ੍ਰਾਪਤੀ ਲਈ ਯਤਨਸ਼ੀਲ ਹੋਣ ਲਈ ਪ੍ਰੇਰਿਤ ਕਰਦਾ ਹੈ। ਜੋ ਕਿ ਸ਼ਿਵ ਭੋਲੇ ਦੁਆਰਾ ਦਿੱਤੀ ਪਰਮ ਚੇਤਨਾ ਵੱਲ ਲੈ ਕੇ ਜਾਂਦਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸ਼ਿਵਰਾਤਰੀ ਦਾ ਤਿਉਹਾਰ ਲੋਕਾਂ ਨੂੰ ਆਪਸੀ ਪਿਆਰ, ਸ਼ਰਧਾ ਅਤੇ ਸਦਭਾਵਨਾਂ ਦੀਆਂ ਕਦਮ-ਕੀਮਤਾਂ ਉੱਤੇ ਜ਼ੋਰ ਦਿੰਦਾ ਹੈ। ਇਸ ਤਿਉਹਾਰ ਨੂੰ ਮਹਾਨ ਆਧਾਰ ਵਜੋਂ ਜਾਣਿਆ ਜਾਂਦਾ ਹੈ।।

CM ਭਗਵੰਤ ਮਾਨ ਨੇ ਤਨਦੇਹੀ ਨਾਲ ਕੰਮ ਕਰਨ ਲਈ ਲਿਆ ਆਸ਼ੀਰਵਾਦ:-ਇਸ ਦੌਰਾਨ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਂ ਸ਼ਿਵਰਾਤਰੀ ਮੌਕੇ ਸ਼ਿਵਾਲਿਆ ਅਤੇ ਸ੍ਰੀ ਮਹਾ ਲਕਸ਼ਮੀ ਮੰਦਿਰ ਅਤੇ ਵਿਖੇ ਪੂਜਾ ਵੀ ਕੀਤੀ। ਉਨ੍ਹਾਂ ਇਹ ਆਸ ਪ੍ਰਗਟਾਈ ਕਿ ਇਹ ਤਿਉਹਾਰ ਪੰਜਾਬ ਵਿੱਚ ਸਦਭਾਵਨਾ ਦੀ ਭਾਵਨਾ ਅਤੇ ਆਪਸੀ ਭਾਈਚਾਰਕ ਨੂੰ ਹੋਰ ਜ਼ਿਆਦਾ ਮਜ਼ਬੂਤ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਇਹ ਸ਼ਿਵਰਾਤਰੀ ਦਾ ਤਿਉਹਾਰ ਪੰਜਾਬ ਦੇ ਸਮਾਜ ਵਿੱਚ ਸਾਰੇ ਵਰਗਾਂ ਵਿੱਚ ਆਪਸੀ ਪਿਆਰ,ਸ਼ਾਂਤੀ ਅਤੇ ਸਦਭਾਵਨਾ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਰਗਾ ਮਾਤਾ ਤੋਂ ਪੰਜਾਬ ਦੀ ਸੇਵਾ ਅਤੇ ਹੋਰ ਜੋਸ਼ ਤੇ ਤਨਦੇਹੀ ਨਾਲ ਕੰਮ ਕਰਨ ਲਈ ਆਸ਼ੀਰਵਾਦ ਲੈਣ ਲਈ ਸ਼੍ਰੀ ਦੇਵੀ ਤਲਾਬ ਮੰਦਰ ਤੇ ਮਹਾ ਲਕਸ਼ਮੀ ਮੰਦਰ ਵਿਖੇ ਮੱਥਾ ਟੇਕਿਆ।

ਸੀਐੱਮ ਭਗਵੰਤ ਸਿੰਘ ਮਾਨ ਨੇ ਵੱਡੀ ਜ਼ਿੰਮੇਵਾਰੀ ਦੇਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ:-ਇਸ ਤੋਂ ਇਲਾਵਾ ਸੀਐੱਮ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਤਨਦੇਹੀ ਤੇ ਲਗਨ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਦੇਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਸੀਐੱਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਲਈ ਇਹਨਾਂ ਅਸਥਾਨਾਂ ਦੇ ਦਰਸ਼ਨ ਕਰਨਾ ਇੱਕ ਵੱਖਰਾ ਅਨੁਭਵ ਸੀ। ਜੋ ਕਿ ਦੁਨੀਆਂ ਭਰ ਦੇ ਲੱਖਾਂ ਲੋਕਾਂ ਦੀ ਪ੍ਰੇਰਨਾ ਅਤੇ ਸਹੀ ਨਤੀਜਿਆਂ ਦੇ ਸੋਮੇ ਹਨ।

ਪਰਮਾਤਮਾ ਦੀ ਮਿਹਰ ਸਦਕਾ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਣ ਦੀ ਹਰ ਕੋਸ਼ਿਸ ਵਿੱਚ:-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਪਰਮਾਤਮਾ ਦੀ ਮਿਹਰ ਸਦਕਾ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੇ ਹੋਰ ਵੀ ਹਾਜ਼ਰ ਸਨ।

ਇਹ ਵੀ ਪੜੋ:-Happy Mahashivratri 2023: ਸ਼ਿਵਰਾਤਰੀ ਦੇ ਸ਼ੁੱਭ ਦਿਹਾੜੇ 'ਤੇ ਮੰਦਰਾਂ ਵਿੱਚ ਲੱਗੀਆਂ ਰੌਣਕਾਂ, ਸੀਐਮ ਮਾਨ ਨੇ ਵੀ ਦਿੱਤੀ ਵਧਾਈ

For All Latest Updates

ABOUT THE AUTHOR

...view details