ਜਲੰਧਰ:ਧੋਖਾਧੜੀ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਵਿੱਚ ਭੋਲੇ-ਭਾਲੇ ਲੋਕਾਂ ਨੂੰ ਠੱਗਾਂ ਵੱਲੋਂ ਵੱਖ-ਵੱਖ ਤਰੀਕਿਆਂ ਨਾਲ ਠੱਗੀ ਦਾ ਸ਼ਿਕਾਰ ਬਣਾਇਆ ਜਾਂਦਾ ਹੈ। ਸ਼ਹਿਰ ਦੇ ਫਗਵਾੜਾ ਥਾਣਾ ਖੇਤਰ ਤੋਂ ਅਜਿਹਾ ਹੀ ਇਕ ਮਾਲਾ ਸਾਹਮਣੇ ਆਇਆ ਹੈ, ਜਿੱਥੇ ਏ. ਟੀ. ਐੱਮ. ਕੇਂਦਰਾਂ ਦੇ ਬਾਹਰ ਭੋਲੇ ਭਾਲੇ ਲੋਕਾਂ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਠੱਗ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਗਵਾੜਾ ਦੇ ਐੱਸ. ਐੱਚ. ਓ ਅਮਨਦੀਪ ਸਿੰਘ ਨਾਹਰ ਨੇ ਦੱਸਿਆ ਕਿ ਪੁਲਿਸ ਨੂੰ ਸ਼ਿਕਾਇਤ ਮਿਲੀ ਸੀ ਕਿ ਇਕ ਔਰਤ ਦੇ ਬੈਂਕ ਖਾਤੇ 'ਚੋਂ 5,82,000 ਰੁਪਏ ਦੀ ਠੱਗੀ ਮਾਰੀ ਗਈ ਹੈ। ਪੁਲਿਸ ਨੇ ਪੀੜਤ ਔਰਤ ਅੰਮ੍ਰਿਤਾ ਦੇਵੀ ਪਤਨੀ ਪਰਮੇਸ਼ਵਰ ਰਾਮ ਵਾਸੀ ਫਗਵਾੜਾ ਦੇ ਬਿਆਨਾਂ 'ਤੇ ਅਣਪਛਾਤੇ ਮੁਲਜ਼ਮਾਂ ਖਿਲਾਫ ਧੋਖਾਦੇਹੀ ਦੇ ਦੋਸ਼ 'ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਕਾਰਵਾਈ ਵਿੱਚ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਗਰੋਹ ਦੇ ਸਾਥੀਆਂ ਵੱਲੋਂ ਬੜੀ ਚਲਾਕੀ ਨਾਲ ਸਾਰੀ ਖੇਡ ਨੂੰ ਅੰਜਾਮ ਦਿੱਤਾ ਗਿਆ।
ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ:ਉਸ ਨੇ ਦੱਸਿਆ ਕਿ ਪੁਲਿਸ ਨੇ ਮੁਲਤਾਨੀ ਚੱਕੀ ਵਾਲੀ ਰੋਡ ਪੁਲਿਸ ਸਟੇਸ਼ਨ ਨੇੜਿਓਂ ਅਜੈ ਕੁਮਾਰ ਵਾਸੀ ਪਿੰਡ ਲਾਮ ਜ਼ਿਲ੍ਹਾ ਜਲੰਧਰ, ਭੁਪਿੰਦਰ ਕੁਮਾਰ ਉਰਫ਼ ਸੋਨੂੰ ਪੁੱਤਰ ਰਾਕੇਸ਼ ਕੁਮਾਰ ਵਾਸੀ ਗੁਲਮਰਗ ਐਵੀਨਿਊ, ਰਾਮਾ ਮੰਡੀ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਤੋਂ 1,07,000 ਰੁਪਏ ਦੇ ਭਾਰਤੀ ਕਰੰਸੀ ਨੋਟ ਬਰਾਮਦ ਕੀਤੇ ਹਨ। ਵਾਰਦਾਤ ਵਿੱਚ ਵਰਤਿਆ ਗਿਆ ਕਾਰਡ ਅਤੇ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ।ਐੱਸ. ਐੱਚ. ਓ ਅਮਨਦੀਪ ਸਿੰਘ ਨਾਹਰ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਅਜੇ ਕੁਮਾਰ ਅਤੇ ਭੁਪਿੰਦਰ ਕੁਮਾਰ ਉਰਫ਼ ਸੋਨੂੰ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋ ਹੋਰ ਸਾਥੀ ਉਪਕਾਰ ਸੋਮ ਦੇਵ ਸਿੰਘ ਅਤੇ ਰਾਜ ਕੁਮਾਰ ਉਰਫ਼ ਰਾਜੂ ਉਨ੍ਹਾਂ ਦੇ ਗਰੋਹ ਵਿੱਚ ਸ਼ਾਮਲ ਹਨ।