ਪੰਜਾਬ

punjab

By

Published : Feb 23, 2019, 3:22 PM IST

ETV Bharat / state

ਸਫ਼ਾਈ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ, ਮੁੜ ਸ਼ੁਰੂ ਕੀਤਾ ਕੰਮ

ਸਫ਼ਾਈ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ। ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਲਿਆ ਫ਼ੈਸਲਾ। ਅੱਜ ਸਾਂਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਹਾਜ਼ਰੀ ਵਿੱਚ ਮੁੜ ਕੰਮ ਤੇ ਪਰਤੇ ਮੁਲਾਜ਼ਮ।

ਸਫ਼ਾਈ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ

ਜਲੰਧਰ: ਪਿਛਲੇ ਕਈ ਦਿਨਾਂ ਤੋਂ ਗੰਦਗੀ ਦੀ ਮਾਰ ਸਹਿ ਰਹੇ ਜਲੰਧਰ ਦੇ ਲੋਕਾਂ ਨੂੰ ਅੱਜ ਇਕ ਚੰਗੀ ਖ਼ਬਰ ਮਿਲੀ ਹੈ। ਪਿਛਲੇ ਕਈ ਦਿਨਾਂ ਤੋਂ ਹੜਤਾਲ ਤੇ ਬੈਠੇ ਸਫ਼ਾਈ ਮੁਲਾਜ਼ਮ ਅੱਜ ਆਪਣੀ ਹੜਤਾਲ ਖ਼ਤਮ ਕਰ ਆਪਣੇ ਕੰਮਾਂ ਤੇ ਵਾਪਿਸ ਚਲੇ ਗਏ ਹਨ।
ਦਰਅਸਲ, ਕਾਂਗਰਸ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹ ਕਾਫ਼ੀ ਸਮੇਂ ਤੋਂ ਸਰਕਾਰ ਵੱਲੋਂ ਪੂਰੇ ਨਹੀਂ ਕੀਤੇ ਗਏ ਸਨ। ਇਸ ਕਾਰਨ ਇਹ ਮੁਲਾਜ਼ਮ ਹੜਤਾਲ 'ਤੇ ਚਲੇ ਗਏ ਸਨ। ਇਸ ਦੇ ਚੱਲਦਿਆਂ ਕੱਲ ਮੁਲਾਜ਼ਮਾਂ ਨੂੰ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਬੈਠਕ ਹੋਈ। ਇਸ ਦੌਰਾਨ ਸਿੱਧੂ ਨੇ ਇਨ੍ਹਾਂ ਦੀਆਂ ਪੰਜਾਬ ਸਰਕਾਰ ਨਾਲ ਸੰਬੰਧਿਤ ਮੰਗਾਂ ਨੂੰ ਮੰਨਦੇ ਹੋਏ ਇਨਾਂ ਨੂੰ ਕੱਮ ਤੇ ਵਾਪਸ ਜਾਣ ਲਈ ਕਿਹਾ।
ਇਸ ਦੇ ਨਾਲ ਹੀ ਅੱਜ ਸਾਂਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਮੁਲਾਜ਼ਮਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਕੇਂਦਰ ਸਰਕਾਰ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ।
ਓਧਰ. ਸਫ਼ਾਈ ਮੁਲਾਜਮਾਂ ਦੇ ਪ੍ਰਧਾਨ ਚੰਦਨ ਗਰੇਵਾਲ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਆਪਣੇ ਸਾਥੀਆਂ ਨੂੰ ਕੰਮ ਤੇ ਜਾਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ 'ਚ ਸ਼ਹਿਰ ਨੂੰ ਪੂਰੀ ਤਰਾਂ ਸਾਫ਼ ਕਰ ਦਿੱਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਵਾਅਦੇ ਪੂਰੇ ਕਰਨ ਦੇ ਭਰੋਸੇ ਤੇ ਇਨ੍ਹਾਂ ਮੁਲਾਜਮਾਂ ਵੱਲੋਂ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ। ਹੁਣ ਵੇਖਣਾ ਇਹ ਹੈ ਕਿ ਸ਼ਹਿਰ 'ਚ ਸਫ਼ਾਈ ਦੀ ਹਾਲਤ ਠੀਕ ਹੋਣ ਨੂੰ ਕਿੰਨਾ ਸਮਾਂ ਲੱਗਦਾ ਹੈ।

ABOUT THE AUTHOR

...view details