ਜਲੰਧਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ (khedan vatan punjab diyan 2022) ਕਰ ਰਹੇ ਹਨ। ਇਸ ਖੇਡ ਮੇਲੇ ਨੂੰ ਖੇਡਾਂ ਵਤਨ ਪੰਜਾਬ ਦੀਆਂ ਦਾ ਨਾਮ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਹ ਖੇਡ ਮੇਲਾ 2 ਮਹੀਨੇ ਤੱਕ ਚੱਲੇਗਾ ਅਤੇ ਇਸ ਖੇਡ ਮੇਲੇ ਵਿੱਚ ਵੱਖ-ਵੱਖ ਖੇਡਾਂ ਖੇਡੀਆਂ ਜਾਣਗੀਆਂ। ਮੁੱਖ ਮੰਤਰੀ ਨੇ ਇਸ ਖੇਡ ਮੇਲੇ ਦੇ ਆਗਾਜ਼ ਦੌਰਾਨ ਖੁਦ ਵੀ ਵਾਲੀਬਾਲ ਖੇਡਿਆ। ਤਿਆਰੀਆਂ ਮੁੰਕਮਲ ਸਨ, ਪਰ ਮੀਂਹ ਕਾਰਨ ਪ੍ਰੋਗਰਾਮ ਸ਼ੁਰੂ ਹੋਣ ਵਿੱਚ ਦੇਰੀ ਹੋ ਰਹੀ ਹੈ।
ਸੀਐਮ ਭਗਵੰਤ ਮਾਨ ਖੇਡੇ ਵਾਲੀਬਾਲ ਕੁਝ ਇਸ ਤਰ੍ਹਾਂ ਸੀ ਪ੍ਰੋਗਰਾਮ:29 ਅਗਸਤ ਨੂੰ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਸ਼ੁਰੂ ਹੋ ਗਿਆ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਦੇ ਮੱਦੇਨਜ਼ਰ ਸ਼ਹਿਰ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਸੀਐਮ ਭਗਵੰਤ ਮਾਨ ਖੇਡੇ ਵਾਲੀਬਾਲ ਖੇਡਾਂ ਦਾ ਸ਼ੁੱਭ ਆਰੰਭ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਹ ਖੇਡਾਂ 21 ਅਕਤੂਬਰ ਤੱਕ ਚੱਲਣਗੀਆਂ। ਇਸ ਦੌਰਾਨ ਸਟੇਡੀਅਮ 'ਚ ਮਸ਼ਾਲ ਯਾਤਰਾ ਵੀ ਕੱਢੀ ਗਈ। ਇਸ ਦੇ ਲਈ ਓਲੰਪਿਕ ਅਤੇ ਕਾਮਵੈਲਥ ਖੇਡਾਂ 'ਚ ਮੈਡਲ ਜਿੱਤ ਚੁੱਕੇ 13 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਬੇਸ਼ੱਕ 'ਖੇਡਾਂ ਵਤਨ ਪੰਜਾਬ ਦੀਆ' ਤਹਿਤ ਖੇਡ ਮੇਲਾ ਅੱਜ ਤੋਂ ਸ਼ੁਰੂ ਹੋ ਗਿਆ ਹੈ ਪਰ ਖੇਡਾਂ 1 ਸਤੰਬਰ ਤੋਂ ਸ਼ੁਰੂ ਹੋਣਗੀਆਂ।
1 ਸਤੰਬਰ ਤੋਂ 7 ਸਤੰਬਰ ਤੱਕ ਇੱਕ ਹਫ਼ਤੇ ਲਈ ਬਲਾਕ ਪੱਧਰ 'ਤੇ ਖੇਡ ਮੇਲਿਆਂ ਜਾ ਆਯੋਜਨ ਕੀਤਾ ਜਾਵੇਗਾ। ਖੇਡਾਂ ਦਾ ਅਗਲਾ ਪੜਾਅ ਜ਼ਿਲ੍ਹਾ ਪੱਧਰ ਦਾ ਹੈ। ਇਹ ਸਮਾਗਮ 12 ਤੋਂ 22 ਸਤੰਬਰ ਤੱਕ 10 ਦਿਨ ਚੱਲੇਗਾ। ਖੇਡਾਂ ਦੇ ਆਖਰੀ ਪੜਾਅ ਵਿਚ ਰਾਜ ਪੱਧਰੀ ਖੇਡਾਂ ਹੋਣਗੀਆਂ, ਜੋ 10 ਅਕਤੂਬਰ ਤੋਂ 21 ਅਕਤੂਬਰ ਤੱਕ ਚੱਲਣਗੀਆਂ। ਖੇਡ ਮੇਲੇ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਲਈ ਹੁਣ ਤੱਕ 1.5 ਲੱਖ ਤੋਂ ਵੱਧ ਖਿਡਾਰੀ ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਰਜਿਸਟ੍ਰੇਸ਼ਨ ਦੀ ਆਖ਼ਰੀ ਤਾਰੀਖ਼ 30 ਅਗਸਤ ਹੈ। ਜਿਹੜੇ ਖਿਡਾਰੀ ਖੇਡਾਂ ਵਿੱਚ ਭਾਗ ਲੈਣਾ ਚਾਹੁੰਦੇ ਹਨ, ਉਹ ਕੱਲ੍ਹ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ:ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦਾ ਹੋਇਆ ਆਗਾਜ਼