ਜਲੰਧਰ:ਪੰਜਾਬ ਵਿੱਚ 2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵਿੱਚ ਅਦਲਾ-ਬਦਲੀਆਂ ਦਾ ਦੌਰ ਵੀ ਜਾਰੀ ਹੈ। ਜਿਸ ਤਹਿਤ ਜਗਬੀਰ ਸਿੰਘ ਬਰਾੜ ਜਿਨ੍ਹਾਂ ਦੀ ਸੋਮਵਾਰ ਨੂੰ ਅਕਾਲੀ ਦਲ ਵਿੱਚ ਵਾਪਸੀ ਹੋਈ ਹੈ। ਉਹ ਪਹਿਲੇ ਵੀ ਅਕਾਲੀ ਦਲ ਵਿੱਚ ਰਹਿ ਚੁੱਕੇ ਹਨ ਅਤੇ 2007 ਵਿੱਚ ਜਲੰਧਰ ਸੈਂਟਰਲ ਹਲਕੇ ਤੋਂ ਚੋਣਾਂ ਜਿੱਤ ਕੇ ਵਿਧਾਇਕ ਵੀ ਰਹਿ ਚੁੱਕੇ ਹਨ।
ਅਕਾਲੀ ਦਲ ਦੀ ਸਰਕਾਰ ਤੋਂ ਬਾਅਦ ਜਗਬੀਰ ਸਿੰਘ ਬਰਾੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਸੀ। ਉਹ ਕਾਂਗਰਸ ਵੱਲੋਂ ਜਲੰਧਰ ਦੀ ਨਕੋਦਰ ਸੀਟ ਉੱਪਰ ਚੋਣਾਂ ਵੀ ਲੜ ਚੁੱਕੇ ਹਨ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਆ ਕੇ ਦੁਬਾਰਾ ਪਾਰਟੀ ਵਿੱਚ ਸ਼ਾਮਲ ਕੀਤਾ।