ਜਲੰਧਰ: ਕੋਰੋਨਾ ਮਹਾਂਮਾਰੀ ਸੂਬੇ 'ਚ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ। ਜਿਸ ਦੇ ਚੱਲਦਿਆਂ ਕਈ ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਕਈ ਪਰਿਵਾਰਾਂ 'ਤੇ ਇਹ ਬਿਮਾਰੀ ਕਾਲ ਬਣ ਕੇ ਆਈ ਹੈ। ਜਿਸ ਨਾਲ ਪਰਿਵਾਰਾਂ ਦੇ ਕਈ ਜ਼ੀਅ ਇਸ ਬਿਮਾਰੀ ਦੀ ਭੇਟ ਚੜ੍ਹ ਚੁੱਕੇ ਹਨ। ਅਜਿਹਾ ਹੀ ਕੁਝ ਜਲੰਧਰ ਦੇ ਮਾਡਲ ਟਾਊਨ 'ਚ ਰਹਿਣ ਵਾਲੇ ਪਰਿਵਾਰ 'ਤੇ ਵੀ ਹੋਇਆ ਹੈ। ਇਸ ਪਰਿਵਾਰ ਦੇ ਚਾਰ ਜ਼ੀਅ ਜੋ ਪੰਦਰਾਂ ਦਿਨਾਂ ਦੇ ਅੰਦਰ ਹੀ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਜਿਸ ਨਾਲ ਪਰਿਾਵਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਚੁੱਕਿਆ ਹੈ।
ਇਸ ਸਬੰਧੀ ਉਕਤ ਪਰਿਵਾਰ ਦੀ ਮੈਂਬਰ ਮਹਿਕ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਉਨ੍ਹਾਂ ਦੀ ਦਾਦੀ ਦੀ ਸਿਹਤ ਖਰਾਬ ਹੋਈ ਸੀ, ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਪੌਜ਼ੀਟਿਵ ਸੀ। ਉਨ੍ਹਾਂ ਦੱਸਿਆ ਕਿ ਦਾਦੀ ਨੂੰ ਲੰਗ ਸਮੱਸਿਆ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ । ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਰਿਵਾਰ 'ਚ ਦਾਦੀ ਤੋਂ ਬਾਅਦ ਉਸ ਦੇ ਦਾਦਾ, ਪਿਤਾ ਅਤੇ ਚਾਚਾ ਜੀ ਦੀ ਵੀ ਮੌਤ ਹੋ ਗਈ।