ਜਲੰਧਰ: ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਪੂਰੀ ਦੁਨੀਆ ਰੁਕੀ ਹੋਈ ਹੈ। ਭਾਰਤ ਵਿੱਚ ਵੀ ਇਸ ਦੇ ਚੱਲਦੇ 14 ਅਪ੍ਰੈਲ ਤੱਕ ਤਾਲਾਬੰਦੀ ਕੀਤੀ ਗਈ ਹੈ। ਇਸ ਤਾਲਾਬੰਦੀ ਨੂੰ ਦੇਸ਼ ਭਰ ਵਿੱਚ ਵਧਾਉਣ ਦੀਆਂ ਗੱਲਾਂ ਚੱਲ ਰਹੀਆਂ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਫੈਸਲੇ ਤੋਂ ਪਹਿਲਾਂ ਹੀ ਪੰਜਾਬ ਵਿੱਚ ਕਰਫ਼ਿਊ ਵਧਾ ਕੇ 30 ਅਪ੍ਰੈਲ ਤੱਕ ਕਰ ਦਿੱਤਾ ਹੈ। ਕੈਪਟਨ ਦੇ ਇਸ ਫੈਸਲੇ ਦਾ ਆਮ ਲੋਕਾਂ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ।
ਕਰਫਿਊ ਵਧਾਉਣ 'ਤੇ ਲੋਕਾਂ ਨੇ ਕੀਤਾ ਕੈਪਟਨ ਦਾ ਸਮਰਥਨ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਵਿੱਚ ਵਧਾਏ ਗਏ ਕਰਫ਼ਿਊ ਦਾ ਆਮ ਲੋਕਾਂ ਨੇ ਸਮਰਥਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਜੋ ਵੀ ਕਰ ਰਹੀ ਹੈ ਉਹ ਸਾਡੇ ਭਲੇ ਲਈ ਹੀ ਕਰ ਰਹੀ ਹੈ।
ਇਸ ਸਬੰਧੀ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਜੋ ਵੀ ਕਰ ਰਹੀ ਹੈ ਉਹ ਸਭ ਦੇ ਭਲੇ ਲਈ ਹੀ ਕਰ ਰਹੀ ਹੈ ਅਤੇ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਵੀ ਸਰਕਾਰ ਦਾ ਸਾਥ ਦਈਏ। ਲੋਕਾਂ ਨੇ ਕਿਹਾ ਕਿ ਜੇਕਰ ਘਰ ਵਿੱਚ ਕਦੇ ਗ਼ਰੀਬੀ ਦੇ ਹਾਲਾਤ ਆ ਜਾਂਦੇ ਹਨ ਤਾਂ ਉਹ ਵੀ ਅਸੀਂ ਸਹਿਣ ਕਰਦੇ ਹੀ ਹਾਂ, ਜੇਕਰ ਹੁਣ ਦੇਸ਼ 'ਤੇ ਕੋਈ ਸੰਕਟ ਆਇਆ ਹੈ ਤਾਂ ਉਸ ਨੂੰ ਵੀ ਸਾਨੂੰ ਸਰਕਾਰ ਦੇ ਸਾਥ ਨਾਲ ਸਹਿਣ ਕਰਨਾ ਚਾਹੀਦਾ ਹੈ।
ਜਾਣਕਾਰੀ ਲਈ ਦੱਸ ਦਈਏ ਕਿ ਪੰਜਾਬ ਸਮੇਤ 6 ਹੋਰ ਸੂਬਿਆਂ ਨੇ ਵੀ ਤਾਲਾਬੰਦੀ ਦੀ ਮਿਆਦ ਵਧਾ ਕੇ 30 ਅਪ੍ਰੈਲ ਤੱਕ ਕਰ ਦਿੱਤੀ ਹੈ। ਇਹ ਵੀ ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ ਜਿਸ ਵਿੱਚ ਮੁੱਖ ਮੰਤਰੀਆਂ ਵੱਲੋਂ ਤਾਲਾਬੰਦੀ ਵਧਾਉਣ ਦਾ ਹੀ ਸੁਝਾਅ ਦਿੱਤਾ ਗਿਆ। ਅਜੇ ਕੇਂਦਰ ਵੱਲੋਂ ਅਧਿਕਾਰਤ ਤੌਰ 'ਤੇ ਕੋਈ ਨਵਾਂ ਐਲਾਨ ਨਹੀਂ ਕੀਤਾ ਗਿਆ ਹੈ।