ਪੰਜਾਬ

punjab

ETV Bharat / state

ਕੋਵਿਡ-19: ਸੰਤੋਖ ਚੌਧਰੀ ਨੇ ਸਰਕਾਰੀ ਹਸਪਤਾਲ ਵਿਖੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਦਹਿਸ਼ਤ ਪੈਦਾ ਕੀਤੀ ਹੋਈ ਹੈ। ਇਸ ਦੇ ਚੱਲਦਿਆਂ ਜਲੰਧਰ ਤੋਂ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਨੇ ਇਥੇ ਕੋਰੋਨਾ ਵਾਇਰਸ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਚੌਧਰੀ ਨੇ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ ।

ਕੋਵਿਡ-19: ਸੰਤੋਖ ਚੌਧਰੀ ਨੇ ਕੋਰੋਨਾ ਵਾਇਰਸ ਲਈ ਕੀਤੇ ਪ੍ਰਬੰਧਾ ਦਾ ਲਿਆ ਜਾਇਜ਼ਾ
ਕੋਵਿਡ-19: ਸੰਤੋਖ ਚੌਧਰੀ ਨੇ ਕੋਰੋਨਾ ਵਾਇਰਸ ਲਈ ਕੀਤੇ ਪ੍ਰਬੰਧਾ ਦਾ ਲਿਆ ਜਾਇਜ਼ਾ

By

Published : Mar 15, 2020, 5:32 PM IST

Updated : Mar 15, 2020, 6:08 PM IST

ਜਲੰਧਰ: ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਦਹਿਸ਼ਤ ਪੈਦਾ ਕੀਤੀ ਹੋਈ ਹੈ। ਇਸ ਦੇ ਚੱਲਦਿਆਂ ਜਲੰਧਰ ਦੇ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਨੇ ਇਥੇ ਕੋਰੋਨਾ ਵਾਇਰਸ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਕੋਵਿਡ-19: ਸੰਤੋਖ ਚੌਧਰੀ ਨੇ ਕੋਰੋਨਾ ਵਾਇਰਸ ਲਈ ਕੀਤੇ ਪ੍ਰਬੰਧਾ ਦਾ ਲਿਆ ਜਾਇਜ਼ਾ

ਆਪਣੇ ਦੌਰੇ ਬਾਰੇ ਗੱਲ ਕਰਦੇ ਹੋਏ ਸੰਤੋਖ ਚੌਧਰੀ ਨੇ ਕਿਹਾ ਕਿ ਜਿਸ ਤਰ੍ਹਾਂ ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਖ਼ਤਰਾ ਬਣਿਆ ਹੋਇਆ। ਉਸੇ ਤਰ੍ਹਾਂ ਹੀ ਜਲੰਧਰ ਦੇ ਲੋਕਾਂ ਵਿੱਚ ਵੀ ਇਸ ਬਾਰੇ ਚਿੰਤਾ ਪਾਈ ਜਾ ਰਹੀ ਹੈ। ਜਿਸ ਕਾਰਨ ਉਨ੍ਹਾਂ ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ਇਥੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਚੌਧਰੀ ਨੇ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਸਪਤਾਲ ਨੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਹਨ। ਇਸੇ ਨਾਲ ਹੀ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਨਿੱਜੀ ਹਸਪਤਾਲਾਂ ਨਾਲ ਵੀ ਸੰਪਰਕ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਸਾਰੇ ਮਸਲੇ 'ਤੇ ਨਜ਼ਰ ਰੱਖ ਰਹੇ ਹਨ। ਜੇਕਰ ਹਸਪਤਾਲ ਵਿੱਚ ਕਿਸੇ ਵੀ ਕਿਸਮ ਦੀ ਕੋਈ ਲੋੜ੍ਹ ਹੋਵੇਗੀ ਤਾਂ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦਾ ਕਹਿਰ: ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘਾ ਅਗਲੇ ਹੁਕਮਾਂ ਤੱਕ ਕੀਤਾ ਬੰਦ

Last Updated : Mar 15, 2020, 6:08 PM IST

ABOUT THE AUTHOR

...view details