ਪੰਜਾਬ

punjab

ETV Bharat / state

ਕੋਰੋਨਾ ਵਾਇਰਸ: ਵਿਦੇਸ਼ਾਂ ਤੋਂ ਪਰਤੇ ਲੋਕਾਂ ਦੇ ਘਰਾਂ ਦੇ ਅੱਗੇ ਲਗਾਏ ਕੋਵਿਡ-19 ਦੇ ਸਟਿੱਕਰ - jalandhar Covid latest news

ਜਲੰਧਰ ਪ੍ਰਸ਼ਾਸਨ ਵੱਲੋਂ ਜੋ ਲੋਕ ਵਿਦੇਸ਼ਾਂ 'ਚੋਂ ਆਏ ਹਨ, ਉਨ੍ਹਾਂ ਦੇ ਘਰਾਂ ਦੇ ਬਾਹਰ ਕੋਵਿਡ 19 ਦੇ ਸਟਿੱਕਰ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਹ ਪਤਾ ਲੱਗ ਸਕੇ ਕਿ ਇਸ ਘਰ ਵਿੱਚ ਲੋਕ ਵਿਦੇਸ਼ ਤੋਂ ਆਏ ਹਨ ਤਾਂ ਉਨ੍ਹਾਂ ਤੋਂ ਬਚ ਕੇ ਰਿਹਾ ਜਾ ਸਕੇ।

ਕੋਵਿਡ 19 ਦੇ ਸਟਿੱਕਰ
ਕੋਵਿਡ 19 ਦੇ ਸਟਿੱਕਰ

By

Published : Mar 22, 2020, 11:26 PM IST

ਜਲੰਧਰ: ਜਿੱਥੇ ਪੂਰੀ ਦੁਨੀਆਂ ਵਿੱਚ ਕੋਰੋਨਾ ਵਾਇਰਸ ਦਾ ਖੌਫ ਬਣਿਆ ਹੋਇਆ ਹੈ ਉੱਥੇ ਹੀ ਜਲੰਧਰ ਪ੍ਰਸ਼ਾਸਨ ਵੱਲੋਂ ਇਸ ਮਹਾਂਮਾਰੀ ਨਾਲ ਲੜਨ ਅਤੇ ਨਾ ਫੈਲਣ ਦੇ ਲਈ ਵੱਖਰੇ-ਵੱਖਰੇ ਉਪਰਾਲੇ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਪ੍ਰਸ਼ਾਸਨ ਵੱਲੋਂ ਜੋ ਲੋਕ ਵਿਦੇਸ਼ਾਂ ਵਿੱਚੋਂ ਆਏ ਹਨ, ਉਨ੍ਹਾਂ ਦੇ ਘਰਾਂ ਦੇ ਬਾਹਰ ਕੋਵਿਡ 19 ਦੇ ਸਟਿੱਕਰ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਹ ਪਤਾ ਲੱਗ ਸਕੇ ਕਿ ਇਸ ਘਰ ਵਿੱਚ ਲੋਕ ਵਿਦੇਸ਼ ਤੋਂ ਆਏ ਹਨ ਤਾਂ ਉਨ੍ਹਾਂ ਤੋਂ ਬਚ ਕੇ ਰਿਹਾ ਜਾ ਸਕੇ।

ਵੇਖੋ ਵੀਡੀਓ

ਕਰੋਨਾ ਵਾਇਰਸ ਦੇ ਵਧਦੇ ਕਹਿਰ ਨੂੰ ਵੇਖਦੇ ਹੋਏ ਪੰਜਾਬ ਤੇ ਜ਼ਿਲ੍ਹਾ ਜਲੰਧਰ ਦੇ ਸਿਹਤ ਵਿਭਾਗ ਵੱਲੋਂ ਜਲੰਧਰ ਪੁਲਿਸ ਦੇ ਨਾਲ ਸੰਪੂਰਨ ਰੂਪ ਵਿੱਚ ਇੱਕ ਨਵਾਂ ਕਦਮ ਚੁੱਕਿਆ ਗਿਆ ਹੈ, ਜਿਸ ਵਿੱਚ ਡਾਕਟਰਾਂ ਦੀ ਟੀਮ ਦੇ ਨਾਲ ਜਲੰਧਰ ਪੁਲਿਸ ਨੇ 9 ਮਾਰਚ ਤੋਂ ਬਾਅਦ ਵਿਦੇਸ਼ਾਂ ਤੋਂ ਵਾਪਸ ਆਏ ਪ੍ਰਵਾਸੀ ਭਾਰਤੀਆਂ ਦੇ ਘਰਾਂ ਦੇ ਬਾਹਰ ਸਟਿੱਕਰ ਲਗਾਏ ਅਤੇ ਉਨ੍ਹਾਂ ਦੇ ਹੱਥਾਂ ਦੇ ਉੱਪਰ ਮੋਹਰ ਲਗਾਈਆਂ ਗਈਆਂ ਤਾਂ ਕਿ ਕੋਰੋਨਾ ਵਾਇਰਸ ਨਾ ਫੈਲੇ ਅਤੇ ਦੂਸਰੇ ਲੋਕਾਂ ਨੂੰ ਇਹ ਪਤਾ ਲੱਗੇ ਕਿ ਇਹ ਵਿਦੇਸ਼ ਤੋਂ ਆਏ ਹੋਏ ਲੋਕ ਹਨ ਤਾਂ ਜੋ ਉਹ ਲਾਪਰਵਾਹੀ ਵਰਤ ਸਕਣ।

ਇਸ ਦੇ ਨਾਲ ਹੀ ਪੁਲਿਸ ਨੇ ਇਹ ਵੀ ਕਿਹਾ ਕਿ ਇਹ ਸਭ ਜਾਣਦੇ ਹੋਏ ਵੀ ਜੇ ਕੋਈ ਕਾਨੂੰਨ ਦੀ ਉਲੰਘਣਾ ਕਰੇ ਜਾਂ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਹਦਾਇਤਾਂ ਨੂੰ ਨਹੀਂ ਮੰਨੇਗਾ ਅਤੇ ਉਨ੍ਹਾਂ ਉੱਤੇ ਬਣਦੀ ਕਾਰਵਾਈ ਕਰ ਕੇਸ ਵੀ ਦਰਜ ਕੀਤਾ ਜਾਵੇਗਾ।

ਇਹ ਵੀ ਪੜੋ: ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ 360 ਮਾਮਲਿਆਂ ਦੀ ਹੋਈ ਪੁਸ਼ਟੀ, 7 ਦੀ ਮੌਤ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਲੰਧਰ ਦੇ ਥਾਣਾ ਮਾਡਲ ਟਾਊਨ ਦੇ ਏਸੀਪੀ ਧਰਮਪਾਲ ਨੇ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਇਹ ਅਹਿਮ ਕਦਮ ਚੁੱਕੇ ਗਏ ਹਨ।

ABOUT THE AUTHOR

...view details