ਜਲੰਧਰ: ਭਾਰਤ ਵਿੱਚ ਕੋਰੋਨਾ ਵਾਇਰਸ ਨੂੰ ਆਏ ਹੋਏ ਲਗਭਗ ਇੱਕ ਸਾਲ ਦਾ ਸਮਾਂ ਹੋਣ ਵਾਲਾ ਹੈ। ਕੋਰੋਨਾ ਦੇ ਚੱਲਦਿਆਂ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੇ ਆਉਣ ਤੋਂ ਬਾਅਦ ਇਹ ਉਮੀਦ ਸੀ ਕਿ ਕਦੋਂ ਇਸ ਦੀ ਵੈਕਸੀਨ ਬਣੇਗੀ ਪਰ ਹੁਣ ਭਾਰਤ ਸਰਕਾਰ ਵੱਲੋਂ ਇਸ ਦੀ ਵੈਕਸੀਨ ਤਿਆਰ ਹੋ ਚੁੱਕੀ ਹੈ ਅਤੇ ਉਹ ਭਾਰਤ ਦੇ ਹਰ ਹਸਪਤਾਲਾਂ ਵਿੱਚ ਪਹੁੰਚਾਈ ਜਾ ਰਹੀ ਹੈ।
ਇਹ ਵੈਕਸੀਨ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਪਹੁੰਚ ਗਈ ਹੈ ਅਤੇ ਉੱਥੇ ਡਾਕਟਰਾਂ ਵੱਲੋਂ ਇਸ ਦੀ ਸ਼ੁਰੂਆਤ ਖ਼ੁਦ ਨੂੰ ਟੀਕੇ ਲਗਾ ਕੇ ਕੀਤੀ ਗਈ। ਹੁਣ ਫਿਲੌਰ ਦੇ ਸਿਵਲ ਹਸਪਤਾਲ ਵਿੱਚ ਵੀ ਇਹ ਦਵਾਈ ਪਹੁੰਚ ਚੁੱਕੀ ਹੈ ਅਤੇ ਡਾਕਟਰਾਂ ਵੱਲੋਂ ਖ਼ੁਦ ਨੂੰ ਟੀਕੇ ਲਗਾ ਕੇ ਇਸ ਦੀ ਸ਼ੁਰੂਆਤ ਕੀਤੀ ਗਈ ਹੈ। ਡਾਕਟਰਾਂ ਵੱਲੋਂ ਇਹ ਕਿਹਾ ਗਿਆ ਕਿ ਇਸ ਵੈਕਸੀਨ ਦੇ ਲਗਾਉਣ 'ਤੇ ਕਿਸੇ ਤਰ੍ਹਾਂ ਦਾ ਵੀ ਕੋਈ ਖ਼ਤਰਾ ਨਹੀਂ ਹੈ ਅਤੇ ਉਹ ਹਾਲੇ ਵੀ ਪੂਰੀ ਤਰ੍ਹਾਂ ਤੰਦਰੁਸਤ ਹਨ।