ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਪੱਬਾਂ ਭਾਰ - jalandhar
ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਤੋਂ ਬਾਅਦ ਜਿੱਥੇ ਹਰ ਇੱਕ ਪਾਰਟੀ ਪੱਬਾਂ ਭਾਰ ਹੋ ਗਈ ਹੈ ਉੱਥੇ ਹਰ ਜ਼ਿਲ੍ਹੇ ਦੇ ਚੋਣ ਅਫ਼ਸਰ ਵੀ ਆਪਣੀਆਂ ਤਿਆਰੀਆਂ ਵਿੱਚ ਜੁੱਟੇ।
ਫ਼ੋਟੋ।
ਜਲੰਧਰ: ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਤੋਂ ਬਾਅਦ ਜਿੱਥੇ ਹਰ ਇੱਕ ਪਾਰਟੀ ਪੱਬਾਂ ਭਾਰ ਹੋ ਗਈ ਹੈ ਉੱਥੇ ਹਰ ਜ਼ਿਲ੍ਹੇ ਦੇ ਚੋਣ ਅਫ਼ਸਰ ਵੀ ਆਪਣੀਆਂ ਤਿਆਰੀਆਂ ਵਿੱਚ ਜੁੱਟ ਗਏ ਹਨ।
ਵੀਡੀਓ।
ਇਸੇ ਤਹਿਤ ਜਲੰਧਰ ਦੇ ਡੀਸੀ ਅਤੇ ਮੁੱਖ ਚੋਣ ਅਫ਼ਸਰ ਵਰਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹੇ ਵਿੱਚ ਚੋਣਾਂ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਕਮਿਸ਼ਨਰ ਜਲੰਧਰ ਅਤੇ ਐਸਐਸਪੀ ਜਲੰਧਰ ਨੇ ਨਾਲ ਬੈਠਕ ਕੀਤੀ। ਇਸ ਦੌਰਾਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਕੁੱਲ 9 ਵਿਧਾਨ ਸਭਾ ਹਲਕੇ ਹਨ ਤੇ ਜਲੰਧਰ ਵਿੱਚ ਕੁੱਲ 8,22,740 ਪੁਰਸ਼ ਵੋਟਰ ਹਨ ਅਤੇ 7,52,205 ਮਹਿਲਾਵਾਂ ਹਨ ਜਿਨ੍ਹਾਂ ਨੇ ਇਸ ਵਾਰ ਆਪਣੇ ਵੋਟ ਦਾ ਇਸਤੇਮਾਲ ਕਰਨਾ ਹੈ। ਜੇਕਰ ਕੁੱਲ ਵੋਟਰਾਂ ਦੀ ਗਿਣਤੀ ਦੀ ਗੱਲ ਕੀਤੀ ਜਾਵੇ ਤੇ ਜਲੰਧਰ ਲੋਕ ਸਭਾ ਹਲਕੇ ਵਿੱਚ ਇਸ ਵਾਰ 15,74,968 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ ।
ਇਨ੍ਹਾਂ ਚੋਣਾਂ ਲਈ ਜਲੰਧਰ ਜ਼ਿਲ੍ਹੇ ਵਿੱਚ 1145 ਲੋਕੇਸ਼ਨਾਂ ਉੱਤੇ 1863 ਪੋਲਿੰਗ ਸਟੇਸ਼ਨ ਬਣਾਏ ਜਾਣੇ ਹਨ। ਇਸ ਤੋਂ ਇਲਾਵਾ ਹਰ ਵਿਧਾਨ ਸਭਾ ਹਲਕੇ ਦਾ ਇੱਕ ਚੋਣ ਇੰਚਾਰਜ ਬਣਾਇਆ ਗਿਆ ਹੈ ਜਿਸ ਦੇ ਉੱਪਰ ਉਸ ਹਲਕੇ ਦੀ ਚੋਣ ਦੀ ਜ਼ਿੰਮੇਵਾਰੀ ਹੋਏਗੀ ।