ਜਲੰਧਰ: ਲੰਡਨ 'ਚ ਲਾਪਤਾ ਹੋਏ ਜਲੰਧਰ ਦੇ ਨੌਜਵਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ 15 ਦਸੰਬਰ ਨੂੰ ਲੰਡਨ 'ਚ ਲਾਪਤਾ ਹੋਏ ਮਾਡਲ ਟਾਊਨ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਪਿਛਲੇ ਤਿੰਨ ਦਿਨਾਂ ਤੋਂ ਨੌਜਵਾਨ ਦੀ ਭਾਲ ਜਾਰੀ ਸੀ। ਨੌਜਵਾਨ ਦੀ ਪਛਾਣ ਗੁਰਸ਼ਮਨ ਸਿੰਘ ਭਾਟੀਆ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਸ਼ਮਨ ਸਿੰਘ ਭਾਟੀਆ ਦੀ ਮੌਤ ਸਮੁੰਦਰ ਵਿੱਚ ਡੁੱਬਣ ਕਾਰਨ ਹੋਈ ਹੈ। ਮੌਤ ਦੀ ਖਬਰ ਸੁਣਦੇ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਪਿਛਲੇ 4 ਦਿਨਾਂ ਤੋਂ ਲਾਪਤਾ ਸੀ ਗੁਰਸ਼ਮਨ ਸਿੰਘ ਭਾਟੀਆ: ਦੱਸ ਦੇਈਏ ਕਿ ਜਲੰਧਰ ਦੇ ਮਾਡਲ ਟਾਊਨ ਦਾ ਰਹਿਣ ਵਾਲਾ ਨੌਜਵਾਨ ਗੁਰਸ਼ਮਨ ਸਿੰਘ ਭਾਟੀਆ ਪਿਛਲੇ 4 ਦਿਨਾਂ ਤੋਂ ਲੰਡਨ 'ਚ ਲਾਪਤਾ ਸੀ। ਦੱਸ ਦਈਏ ਕਿ ਗੁਰਸ਼ਮਨ ਸਿੰਘ ਨੂੰ ਆਖਰੀ ਵਾਰ ਈਸਟ ਲੰਡਨ ਦੇ ਕੈਨਰੀ ਵਾਰਫ 'ਚ ਦੇਖਿਆ ਗਿਆ ਸੀ। ਗੁਰਸ਼ਮਨ ਸਿੰਘ ਪਿਛਲੇ ਸਾਲ ਦਸੰਬਰ ਵਿੱਚ ਹੀ ਲੰਡਨ ਗਿਆ ਸੀ। ਉਹ ਲੌਫਬਰੋ ਯੂਨੀਵਰਸਿਟੀ ਤੋਂ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਸ ਦੀ ਮੌਤ ਸਮੁੰਦਰ 'ਚ ਡੁੱਬਣ ਕਾਰਨ ਹੋਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਪਰਿਵਾਰ ਨੇ ਕਿਹਾ- ਸ਼ਮਨ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾਵੇਗਾ। ਜਿਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।