ਜਲੰਧਰ: ਪਿੰਡ ਲੰਮਾ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਕਿ ਜਦੋਂ ਉਨ੍ਹਾਂ ਦਾ ਬੇਟਾ ਕੰਮ ਤੋਂ ਘਰ ਆਇਆ ਤਾਂ ਘਰ ਦੇ ਬਰਾਂਡੇ 'ਚ ਡਿੱਗ ਪਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪਰਿਵਾਰ ਦਾ ਕਹਿਣਾ ਕਿ ਜਦੋਂ ਮ੍ਰਿਤਕ ਦੇ ਕੱਪੜਿਆਂ ਦੀ ਜਾਂਚ ਕੀਤੀ ਗਈ ਤਾਂ ਉਸ 'ਚੋਂ ਨਸ਼ੀਲੇ ਪਦਾਰਥ ਬਰਾਮਦ ਵੀ ਕੀਤੇ ਗਏ। ਪਰਿਵਾਰ ਦਾ ਇਲਜ਼ਾਮ ਹੈ ਕਿ ਪਿੰਡ ਦੇ ਹੀ ਇੱਕ ਨੌਜਵਾਨ ਵਲੋਂ ਉਨ੍ਹਾਂ ਦੇ ਪੁੱਤ ਨੂੰ ਨਸ਼ੇ 'ਤੇ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਉਸ ਨੌਜਵਾਨ ਵਲੋਂ ਨਸ਼ੇ ਦੀ ਤਸਕਰੀ ਵੀ ਕੀਤੀ ਜਾਂਦੀ ਹੈ।
ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ - ਰਿਪੋਰਟ ਦੇ ਆਧਾਰ ਤੇ ਮਾਮਲਾ
ਨਸ਼ੇ ਦੀ ਓਵਰਡੋਜ਼ ਕਾਰਨ ਜਲੰਧਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਕਿ ਪਿੰਡ ਦੇ ਨੌਜਵਾਨ ਵੱਲੋਂ ਉਨ੍ਹਾਂ ਦੇ ਲੜਕੇ ਨੂੰ ਨਸ਼ੇ 'ਤੇ ਲਗਾਇਆ ਗਿਆ ਤੇ ਉਹ ਨੌਜਵਾਨ ਨਸ਼ਾ ਤਸਕਰੀ ਵੀ ਕਰਦਾ ਹੈ।
ਤਸਵੀਰ
ਇਸ ਸਬੰਧੀ ਮੌਕੇ 'ਤੇ ਪਹੁੰਚੇ ਥਾਣਾ ਰਾਮਾਮੰਡੀ ਦੇ ਐਸ.ਐਚ.ਓ ਸੁਲੱਖਣ ਸਿੰਘ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾਵੇਗਾ, ਉਸ ਤੋਂ ਬਾਅਦ ਹੀ ਤੱਥ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਰਿਪੋਰਟ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਜਾਵਗਾ ਅਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਪੰਜਾਬ 'ਚ ਮੁੜ ਇੱਕ ਦਿਨ 'ਚ ਸਭ ਤੋਂ ਵੱਧ ਮਾਮਲੇ ਆਏ ਸਾਹਮਣੇ, ਮੌਤਾਂ 'ਚ ਵੀ ਵਾਧਾ