ਜਲੰਧਰ: ਪੰਜਾਬ ਸਰਕਾਰ (Government of Punjab) ਵੱਲੋਂ ਪੋਲੀਥੀਨ ਦੇ ਲਿਫਾਫ਼ੇ ਦੀ ਵਰਤੋਂ 'ਤੇ ਪਾਬੰਦੀ ਲਗਾਈ ਗਈ ਹੈ। ਜਿਸ ਦੇ ਚੱਲਦਿਆਂ ਜਲੰਧਰ ਦੇ ਕਸਬਾ ਫਿਲੌਰ ਦੇ ਨਗਰ ਕੌਂਸਲਰ ਵੱਲੋਂ ਪੋਲੀਥੀਨ ਦੇ ਲਿਫਾਫ਼ੇ ਵਰਤਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ ਅਤੇ ਕਈ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਗਏ।
ਪੋਲੀਥੀਨ ਲਿਫਾਫ਼ੇ ਵਰਤਣ ਵਾਲੇ ਦੁਕਾਨਦਾਰਾਂ ਦੇ ਕੱਟੇ ਗਏ ਚਲਾਨ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਫਿਲੌਰ ਦੇ ਈ. ਓ ਵਿਜੇ ਡੋਗਰਾ (E. O Vijay Dogra ) ਦੇ ਨਿਰਦੇਸ਼ਾਂ 'ਤੇ ਨਰੇਸ਼ ਕੁਮਾਰ ਇੰਸਪੈਕਟਰ ਨੇ ਦੁਕਾਨਾਂ ਅਤੇ ਰੇਹੜੀ ਵਾਲਿਆਂ ਦੀ ਚੈਕਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਪੋਲੀਥੀਨ ਦੇ ਲਿਫਾਫ਼ੇ ਵਰਤਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ ਅਤੇ ਰੇਹੜੀ ਵਾਲਿਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ।
ਇਸ ਮੌਕੇ ਗੁੱਸੇ ਵਿੱਚ ਆਏ ਦੁਕਾਨਦਾਰਾਂ ਨੇ ਇਹ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੌਲੀਥੀਨ ਦੇ ਲਿਫ਼ਾਫ਼ੇ ਬਣਾਉਣ ਵਾਲੀਆਂ ਫੈਕਟਰੀਆਂ 'ਤੇ ਪਾਬੰਦੀ ਲਗਾਵੇ। ਜੇਕਰ ਫੈਕਟਰੀਆਂ ਇਹ ਪੋਲੀਥੀਨ ਲਿਫਾਫ਼ੇ ਬਣਾਉਣਾ ਬੰਦ ਕਰਨਗੀਆਂ ਤਾਂ ਹੀ ਉਨ੍ਹਾਂ ਤੋਂ ਆਉਣੇ ਬੰਦ ਹੋਣਗੇ ਅਤੇ ਇਸ ਦੀ ਵਰਤੋਂ ਬੰਦ ਹੋਵੇਗੀ। ਜੋ ਇਸ ਤਰ੍ਹਾਂ ਉਨ੍ਹਾਂ ਦੇ ਚਲਾਨ ਕੀਤੇ ਜਾ ਰਹੇ ਹਨ ਉਹ ਸਰਾਸਰ ਗ਼ਲਤ ਹਨ।
ਦੁਕਾਨਦਾਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਫੈਕਟਰੀਆਂ 'ਤੇ ਕੋਈ ਕਾਰਵਾਈ ਨਹੀਂ ਕਰ ਰਹੀ ਪਰ ਜਿਹੜੇ ਦੁਕਾਨਦਾਰ 2 ਵਕਤ ਦੀ ਰੋਟੀ ਖਾ ਕੇ ਆਪਣਾ ਗੁਜ਼ਾਰਾ ਕਰਨਾ ਹੁੰਦਾ ਹੈ ਉਨ੍ਹਾਂ ਦੇ ਚਲਾਨ ਕੱਟੀ ਜਾ ਰਹੀ ਹੈ। ਇਸ ਦੇ ਨਾਲ ਹੀ ਇੰਸਪੈਕਟਰ ਨਰੇਸ਼ ਕੁਮਾਰ ਨੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਪੋਲੀਥੀਨ ਲਿਫਾਫ਼ਿਆਂ ਦੀ ਵਰਤੋਂ ਨਾ ਕਰਨ ਅਤੇ ਘਰੋਂ ਹੀ ਥੈਲਾ ਲੈ ਕੇ ਨਿਕਲਣ।
ਇਹ ਵੀ ਪੜ੍ਹੋ:ਪੁਲਿਸ ਨੇ ਕੋੋਰੋਨਾ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ