ਜਲੰਧਰ:ਅਨਾਜ ਮੰਡੀਆਂ 'ਚ ਲਗਾਤਾਰ ਬਾਰਦਾਨੇ ਦੀ ਸਮੱਸੀਆ ਆ ਰਹੀ ਹੈ। ਮੰਡੀਆ ਵਿੱਚ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਵੀ ਕਿਸਾਨਾਂ ਨੂੰ ਬਹੁਤ ਸਾਰਿਆ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅਕਾਲੀ ਦਲ ਵੱਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਦਿੱਤਾ ਮੰਗ ਪੱਤਰ - Demand letter issued by Akali Dal for resolving the problems of farmers
ਜਲੰਧਰ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆ ਰਹੀਆਂ ਸਮੱਸਿਆ ਨੂੰ ਦੂਰ ਕੀਤਾ ਜਾ ਸਕੇ ।
ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਦਿੱਤਾ ਮੰਗ ਪੱਤਰ
ਇਸ ਦੇ ਚਲਦੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਡੀਸੀ ਘਨਸ਼ਾਮ ਥੋਰੀ ਨੂੰ ਇਕ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਜ਼ਿਆਦਾਤਰ ਮੰਡੀਆਂ ਵਿੱਚ ਕਿਸਾਨਾਂ ਨੂੰ ਬਾਰਦਾਨੇ ਦੀ ਸਮੱਸਿਆ ਵੀ ਆ ਰਹੀ ਹੈ।
ਜਿਸ ਕਾਰਨ ਕਣਕ ਦੀ ਖਰੀਦ ਬਹੁਤ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਬਾਰਿਸ਼ ਦੇ ਮੌਸਮ ਵੀ ਕਿਸਾਨਾਂ ਦੀ ਕਣਕ ਰੁਲਦੀ ਹੋਈ ਨਜ਼ਰ ਆ ਰਹੀ ਹੈ। ਜਿਸ ਦੇ ਵੀ ਕੋਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਹਨ। ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ।