ਜਲੰਧਰ: ਕਸਬਾ ਫਿਲੌਰ ਵਿਖੇ ਸੰਘਰਸ਼ ਕਮੇਟੀ ਵੱਲੋਂ ਪੁਰਾਣੀਆਂ ਪੈਨਸ਼ਨਾਂ ਨੂੰ ਲੈ ਕੇ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਬੇਨਤੀ ਕੀਤੀ ਕਿ ਉਨ੍ਹਾਂ ਦੀ ਇਹ ਮੰਗ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇ।
ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਆਗੂਆਂ ਨੇ ਵਿਧਾਇਕ ਬਲਦੇਵ ਸਿੰਘ ਖਹਿਰਾ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਜੋ ਸਰਕਾਰ ਵੱਲੋਂ ਬੰਦ ਹੋ ਚੁੱਕੀ ਹੈ। ਉਸ ਨੂੰ ਮੁੜ ਤੋਂ ਚਾਲੂ ਕੀਤਾ ਜਾਵੇ। ਇਸ ਮੌਕੇ ਬਲਦੇਵ ਸਿੰਘ ਖਹਿਰਾ ਹਲਕਾ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮੰਗ ਨੂੰ ਸਰਕਾਰ ਤੱਕ ਜ਼ਰੂਰ ਪਹੁੰਚਾਇਆ ਜਾਵੇਗਾ ਅਤੇ ਜਲਦ ਹੀ ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਕੀਤਾ ਜਾਵੇਗਾ।